अपराध
ਫਰੀਦਕੋਟ ’ਚ ਵੱਡੀ ਵਾਰਦਾਤ: ਫਲਿੱਪਕਾਰਟ ਮੁਲਾਜ਼ਮ ਤੋਂ ਤੇਜ਼ਧਾਰ ਹਥਿਆਰ ਦਿਖਾ ਲੁੱਟੇ 4.30 ਲੱਖ, ਫੈਲੀ ਸਨਸਨੀ

Thursday, Oct 22, 2026।
ਫਰੀਦਕੋਟ (need24) : ਫਰੀਦਕੋਟ ਦੇ ਕੋਟਕਪੂਰਾ ਰੋਡ ’ਤੇ ਫਲਿੱਪਕਾਰਟ ਦੇ ਇਕ ਮੁਲਾਜ਼ਮ ਤੋਂ ਬਾਈਕ ਸਵਾਰ 2 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਦਿਖਾ ਕੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦੀ ਵਾਰਦਾਤ ਸਾਹਮਣੇ ਆਈ ਹੈ। ਮੁਲਜ਼ਮ ਮੁਲਾਜ਼ਮ ਦੀ ਸਕੂਟਰੀ ਨੂੰ ਟੱਕਰ ਮਾਰ ਕੇ ਉਸ ਨੂੰ ਸੜਕ ’ਤੇ ਸੁੱਟਣ ਤੋਂ ਬਾਅਦ ਨਕਦੀ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੇ ਜਾਂਚ ਦੌਰਾਨ ਪੁਲਸ ਨੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਕੋਟਕਪੂਰਾ ਰੋਡ ਸਥਿਤ ਫਲਿੱਪਕਾਰਟ ਦਫ਼ਤਰ ਵਿਚ ਕੰਮ ਕਰਨ ਵਾਲਾ ਵਿਕਰਮ ਸਿੰਘ ਬੁੱਧਵਾਰ ਸ਼ਾਮ ਕਰੀਬ 4 ਵਜੇ ਦਫ਼ਤਰ ਤੋਂ ਨਕਦੀ ਬੈਗ ਵਿਚ ਪਾ ਕੇ ਸਕੂਟਰੀ ’ਤੇ ਬੈਂਕ ਵੱਲ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਬੈਗ ਵਿਚ ਕਰੀਬ 4.50 ਲੱਖ ਰੁਪਏ ਸਨ। ਜਦੋਂ ਉਹ ਦਫ਼ਤਰ ਤੋਂ ਕੁਝ ਹੀ ਦੂਰੀ ’ਤੇ ਪਹੁੰਚਿਆ ਤਾਂ ਪਿੱਛੋਂ ਆਏ ਬਾਈਕ ਸਵਾਰ 2 ਨੌਜਵਾਨਾਂ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਇਸ ਦੌਰਾਨ ਉਹ ਸੜਕ ’ਤੇ ਡਿੱਗ ਪਿਆ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਉਸ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਡਰਾਇਆ ਅਤੇ ਨਕਦੀ ਨਾਲ ਭਰਿਆ ਬੈਗ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਸਬੰਧੀ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।