🔥 TRENDING बेज़राई के चांदनी चौक में मेले का आयोज... Uttarakhand CM Pushkar Singh Dhami sla... Finance Minister Nirmala Sitharaman Ch... Delhi registers best AQI on Oct 24 in... Class 12 student dies after self‑immol... Jalandhar: Elderly Residents Descend F...
25 Oct 2026•
ગુજરાતી मराठी ਪੰਜਾਬੀ বাংলা
Weather

48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ

✍️ Reporter: Shamsher Singh 🗓 24 Oct 2026, 09:43 PM 👁 17
Share: 💬 WhatsApp 📘 Facebook 𝕏 Post

48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ

48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ
‎Saturday, Oct 24, 2026 ।
‎
‎
‎ਨਵੀਂ ਦਿੱਲੀ : ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਬੰਗਾਲ ਦੀ ਖਾੜੀ ਅਤੇ ਅਰਬ ਸਾਗਰ ਵਿੱਚ ਸਰਗਰਮ ਮੌਸਮੀ ਪ੍ਰਣਾਲੀਆਂ ਦੇ ਮੱਦੇਨਜ਼ਰ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਅਤੇ ਚੱਕਰਵਾਤੀ ਤੂਫਾਨ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ-ਮੱਧ ਬੰਗਾਲ ਦੀ ਖਾੜੀ ਵਿੱਚ 26 ਅਕਤੂਬਰ ਤੱਕ ਇੱਕ ਭਿਆਨਕ ਚੱਕਰਵਾਤੀ ਤੂਫਾਨ ਬਣਨ ਅਤੇ ਹੋਰ ਮਜ਼ਬੂਤ ਹੋਣ ਦੀ ਪੂਰੀ ਸੰਭਾਵਨਾ ਹੈ।
‎
‎ਚੱਕਰਵਾਤੀ ਤੂਫਾਨ ਦੇ ਪ੍ਰਭਾਵ ਨਾਲ 27 ਅਤੇ 28 ਅਕਤੂਬਰ ਨੂੰ ਤੱਟੀ ਆਂਧਰਾ ਪ੍ਰਦੇਸ਼ ਵਿੱਚ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 28 ਅਕਤੂਬਰ ਨੂੰ ਓਡੀਸ਼ਾ ਅਤੇ ਤੇਲੰਗਾਨਾ ਦੇ ਕਈ ਹਿੱਸਿਆਂ ਵਿੱਚ ਮੋਹਲੇਧਾਰ ਬਾਰਿਸ਼ ਪੈਣ ਦਾ ਅਲਰਟ ਹੈ। ਦੱਖਣ-ਪੂਰਬੀ ਅਰਬ ਸਾਗਰ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। 26 ਅਕਤੂਬਰ ਦੀ ਸਵੇਰ ਤੱਕ ਬੰਗਾਲ ਦੀ ਖਾੜੀ ਵਿੱਚ ਹਵਾਵਾਂ ਦੀ ਰਫ਼ਤਾਰ 70-80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਕੇ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਨੇ ਤੱਟੀ ਖੇਤਰਾਂ ਦੇ ਲੋਕਾਂ ਨੂੰ ਚੌਕਸ ਅਤੇ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ।
‎
‎27 ਤੋਂ 29 ਅਕਤੂਬਰ ਦੌਰਾਨ ਛੱਤੀਸਗੜ੍ਹ, ਵਿਦਰਭ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਮੌਸਮ ਹੋਰ ਵੀ ਖਰਾਬ ਹੋਵੇਗਾ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ (ਜੋ ਵਧ ਕੇ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਜਾ ਸਕਦੀ ਹੈ) ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਖਦਸ਼ਾ ਜਤਾਇਆ ਗਿਆ ਹੈ।
‎
‎ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਜਿਵੇਂ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਅਤੇ ਹਲਕੀ ਬਾਰਿਸ਼ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ, ਜਿਸ ਨਾਲ ਦੇਸ਼ ਵਿੱਚ 'ਗੁਲਾਬੀ ਠੰਡ' ਨੇ ਦਸਤਕ ਦੇ ਦਿੱਤੀ ਹੈ। ਮੈਦਾਨੀ ਖੇਤਰਾਂ ਦੀ ਗੱਲ ਕਰੀਏ ਤਾਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 28 ਅਤੇ 29 ਅਕਤੂਬਰ ਦੌਰਾਨ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
📲Get App