🔥 TRENDING PM Narendra Modi Birthday : असपुरा सूर... લિમ્બયાતમાં શ્રી નરેન્દ્ર મોદીના ૬૬મો... લિમ્બાયટમાં નરેન્દ્ર મોદીની 76મી જન્મદ... सीतापुर में पानी में डूबने से दो बच्चो... ਜੈ ਜਵਾਨ ਜੈ ਕਿਸਾਨ ਪਾਰਟੀ ਵੱਲੋਂ ਬਟਾਲਾ ਵਿਖ... Karateka Naveen clinches gold in 70kg...
17 Sep 2026
ગુજરાતી मराठी ਪੰਜਾਬੀ বাংলা
Politics

ਮਲਕਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ

✍️ Reporter: Sandeep Kumar Joshi 🗓 17 Sep 2026, 07:48 PM 👁 5
Share: 💬 WhatsApp 📘 Facebook 𝕏 Post

ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਮਲਕਪੁਰ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ।

ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਮਲਕਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪਿੰਡ ਦੀਆਂ ਸਮੱਸਿਆਵਾਂ, ਲੋਕਾਂ ਦੀਆਂ ਜ਼ਰੂਰਤਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵੱਲੋਂ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਕਈ ਮਾਮਲਿਆਂ ਸਬੰਧੀ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਲੋੜੀਂਦੀ ਕਾਰਵਾਈ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਵਿਧਾਇਕ ਨੇ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਬਣਾਉਣ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਕੰਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਰੱਖੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਪਿੰਡ ਮਲਕਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਲੋਕ ਮਿਲਣੀ ਦੌਰਾਨ ਪਿੰਡ ਦੇ ਪੰਚਾਇਤ ਮੈਂਬਰ, ਪ੍ਰਧਾਨ, ਪਿੰਡ ਵਾਸੀ ਅਤੇ ਵਿਧਾਇਕ ਦੀ ਟੀਮ ਦੇ ਮੈਂਬਰ ਹਾਜ਼ਰ ਸਨ।
📲Get App