🔥 TRENDING Mehbooba Mufti Reminds India of Promis... BJP Marks Accession Day in Jammu, Emph... Hockey Star Manpreet Singh Out of Asia... गुजरात रिफ़ाइनरी में रात 26 अक्टूबर को... પપ્પુ યાદવે CRPF જવાનને સ્ટેજ પરથી નીચ... 'कॅम्पा' निधीतून वनीकरण, मृद व जलसंधार...
27 Oct 2026•
ગુજરાતી मराठी ਪੰਜਾਬੀ বাংলা
Crime

ਵੱਡੀ ਖਬਰ: ਗੁਹਾਟੀ ਦੇ ਹੋਟਲ ''ਚ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ

✍️ Reporter: Shamsher Singh 🗓 26 Oct 2026, 11:08 PM 👁 14
Share: 💬 WhatsApp 📘 Facebook 𝕏 Post

ਵੱਡੀ ਖਬਰ: ਗੁਹਾਟੀ ਦੇ ਹੋਟਲ ''ਚ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ

ਵੱਡੀ ਖਬਰ: ਗੁਹਾਟੀ ਦੇ ਹੋਟਲ ''ਚ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ
‎Monday, Oct 26, 2026 - 10:56 PM ।
‎
‎ਗੁਹਾਟੀ - ਅਸਾਮ ਦੀ ਰਾਜਧਾਨੀ ਗੁਹਾਟੀ ਦੇ ਉਲੂਬੜੀ 'ਚ ਬੋਰਾ ਸਰਵਿਸ ਇਲਾਕੇ ਵਿੱਚ ਸਥਿਤ ਹੋਟਲ 'ਬਿਲਾਸ ਇਨ' ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ।
‎
‎ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਸ ਫਾਇਰਿੰਗ ਵਿੱਚ ਤਿੰਨ ਪੁਰਸ਼ਾਂ ਅਤੇ ਦੋ ਔਰਤਾਂ ਸਮੇਤ ਪੰਜ ਲੋਕਾਂ ਨੂੰ ਗੋਲੀਆਂ ਲੱਗੀਆਂ ਹਨ। ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
‎
‎ਘਟਨਾ ਸਥਾਨ 'ਤੇ ਪਹੁੰਚੇ ਗੁਹਾਟੀ ਦੇ ਪੁਲਸ ਕਮਿਸ਼ਨਰ ਪਾਰਥ ਸਾਰਥੀ ਮਹੰਤਾ ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਡਾਕਟਰੀ ਜਾਂਚ ਤੋਂ ਬਾਅਦ ਹੀ ਮੌਤਾਂ ਦੀ ਅਧਿਕਾਰਤ ਪੁਸ਼ਟੀ ਹੋਵੇਗੀ। ਪੁਲਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
‎
‎ਇਸ ਗੋਲੀਬਾਰੀ ਪਿੱਛੇ ਹਮਲਾਵਰਾਂ ਦਾ ਕੀ ਮਕਸਦ ਸੀ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਕੋਈ ਟਾਰਗੇਟਿਡ ਹਮਲਾ ਸੀ ਜਾਂ ਕਿਸੇ ਆਪਸੀ ਝਗੜੇ ਦਾ ਨਤੀਜਾ। ਫਿਲਹਾਲ ਪੁਲਸ ਵੱਲੋਂ ਅਣਪਛਾਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
📲Get App