🔥 ट्रेंडिंग BJP District President Sukalyan Baidya... બોટાદમાં ગઢડા તાલુકાના ઈશ્વરીયા ગામમાં... महाराष्ट्र के कांग्रेस के वरिष्ठ नेता... इलेक्शन कमिश्नर ने महाराष्ट्र के ग्रैज... न्यायाधीश आरसी चवन ने महाराष्ट्र UCC प... उप घर में चोरी: चोर ने परिवार सोते समय...
22 सित. 2026
ગુજરાતી मराठी ਪੰਜਾਬੀ বাংলা
ਵਿਧਾਇਕ ਦਿਨੇਸ਼ ਚੱਢਾ ਨੇ ਥਲੀ ਖੁਰਦ ਵਿੱਚ ਲੋਕ ਮਿਲਣੀ ਕਰਕੇ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ
स्थानीय

ਵਿਧਾਇਕ ਦਿਨੇਸ਼ ਚੱਢਾ ਨੇ ਥਲੀ ਖੁਰਦ ਵਿੱਚ ਲੋਕ ਮਿਲਣੀ ਕਰਕੇ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ

✍️ रिपोर्टर: Sandeep Kumar Joshi 🗓 09 सित. 2026, 06:47 PM 👁 42
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਹਲਕਾ ਰੋਪੜ ਦੇ ਵਿਧਾਇਕ ਨੇ ਥਲੀ ਖੁਰਦ ਪਿੰਡ ਵਿੱਚ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ।

9 ਸਤੰਬਰ ਨੂੰ ਰੂਪਨਗਰ ਵਿੱਚ ਵਿਧਾਇਕ ਦਿਨੇਸ਼ ਚੱਢਾ ਨੇ ਥਲੀ ਖੁਰਦ ਪਿੰਡ ਵਿੱਚ ਲੋਕ ਮਿਲਣੀ ਕਰਕੇ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਜ਼ਰੂਰਤਾਂ ਅਤੇ ਵਿਕਾਸ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਵੱਲੋਂ ਰੱਖੇ ਗਏ ਵੱਖ-ਵੱਖ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਤ ਵਿਭਾਗਾਂ ਰਾਹੀਂ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ।

ਪਿੰਡ ਦੇ ਬੁਨਿਆਦੀ ਢਾਂਚੇ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਧਾਇਕ ਨੇ ਗ੍ਰਾਮ ਪੰਚਾਇਤ ਥਲੀ ਖੁਰਦ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਸਮੇਤ ਪਿੰਡ ਦੇ ਪਤਵੰਤੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
📲Get App