🔥 TRENDING રીબડા-શાપર રોડ પર નિર્માણાધીન કારખાનામ... બગોદરા પોલીસે ૪૨.૭૭ લાખથી વધુનો વિદેશી... पेट्रोल छिड़ककर आत्मदाह की कोशिश, परिव... जौनपुर में बढ़ी गोमती नदी का जलस्तर, न... हनुमानगढ़ जंक्शन में 14 अक्टूबर को होग... Jammu & Kashmir to Roll Out New Media...
02 Oct 2026•
ગુજરાતી मराठी ਪੰਜਾਬੀ বাংলা
Politics

ਡੇਰਾ ਬੱਸੀ ’ਚ ਇੱਕੋ ਸਮੇਂ ਉਡੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ

✍️ Reporter: Gaurav Sharma 🗓 02 Oct 2026, 12:04 AM 👁 19
Share: 💬 WhatsApp 📘 Facebook 𝕏 Post

ਡੇਰਾ ਬੱਸੀ ’ਚ ਇੱਕੋ ਸਮੇਂ ਉਡੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ

ਡੇਰਾ ਬੱਸੀ ’ਚ ਇੱਕੋ ਸਮੇਂ ਉਡੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ : ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਪੰਜਾਬ ਸਰਕਾਰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਭ ਵਰਗਾਂ ਦੀ ਭਲਾਈ ਲਈ ਵਚਨਬੱਧ : ਰੰਧਾਵਾ

ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਆਧੁਨਿਕ ਡਿਜੀਟਲ ਤਕਨੀਕ ਦਾ ਸਹਾਰਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਇੱਕੋ ਸਮੇਂ ਉਡੇ 500 ਡਰੋਨਾਂ ਨੇ ਸੰਗਤਾਂ ਨੂੰ ਸ਼ਰਧਾ ਨਾਲ ਆਨੰਦਿਤ ਕਰ ਦਿੱਤਾ। ਰਾਤ ਨੂੰ ਅਸਮਾਨ ਵਿੱਚ ਰੌਸ਼ਨੀਆਂ ਨਾਲ ਜਗਮਗਾਉਂਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਨੂੰ ਰੂਹਾਨੀ ਅਨੰਦ ਨਾਲ ਭਰ ਦਿੱਤਾ।

ਇਸ ਮੌਕੇ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ, ਐਸ.ਡੀ.ਐਮ. ਡੇਰਾਬੱਸੀ ਸ੍ਰੀ ਅਮਿਤ ਗੁਪਤਾ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਸੰਗਤ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਸ਼ੋਅ ਦਾ ਆਨੰਦ ਮਾਣਿਆ।

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ, ਬਰਾਬਰੀ ਅਤੇ ਭਾਈਚਾਰਕ ਸਾਂਝ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੀ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਦੀ ਵਿਚਾਰਧਾਰਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਣ ਦਾ ਮਾਰਗ ਦਿਖਾਇਆ।

ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।

ਸਮਾਗਮ ਦੌਰਾਨ ਭਾਈ ਮਨਜੀਤ ਸਿੰਘ ਅੰਬਾਲੇ ਵਾਲਿਆਂ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨਿਹਾਲ ਹੋਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ।
📲Get App