🔥 ट्रेंडिंग ABHA Digital Health Accounts See Recor... कर्नाटक में स्टिंग ऑपरेशन विवाद: सिद्ध... UN Commends India's 'Green River' Proj... RPSC द्वितीय श्रेणी संस्कृत परिणाम 202... सामाजिकवादी सांसद अफजल Ansari को खाने... BCCI Launches New Talent Academy with...
24 अक्टू. 2026•
ગુજરાતી मराठी ਪੰਜਾਬੀ বাংলা
ऑटोमोबाइल

ਰਾਜਸਥਾਨ ''ਚ ਵੱਡਾ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋਂ ਪਰਿਵਾਰ ਦੇ 6 ਜੀਆਂ ਦੀ ਮੌਤ

✍️ रिपोर्टर: Shamsher Singh 🗓 24 अक्टू. 2026, 12:42 PM 👁 21
शेयर करें: 💬 WhatsApp 📘 Facebook 𝕏 Post

ਰਾਜਸਥਾਨ ''ਚ ਵੱਡਾ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋਂ ਪਰਿਵਾਰ ਦੇ 6 ਜੀਆਂ ਦੀ ਮੌਤ

ਰਾਜਸਥਾਨ ''ਚ ਵੱਡਾ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋਂ ਪਰਿਵਾਰ ਦੇ 6 ਜੀਆਂ ਦੀ ਮੌਤ
‎Saturday, Oct 24, 2026 - 11:51 AM ।
‎
‎
‎ਜੈਪੁਰ : ਰਾਜਸਥਾਨ ਦੇ ਸਾਦੁਲਪੁਰ ਕਸਬੇ ਨੇੜੇ ਸ਼ਨੀਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚੋਂ ਪੰਜ ਮੈਂਬਰ ਇੱਕੋ ਪਰਿਵਾਰ ਦੇ ਹਨ।
‎ਪੁਲਸ ਅਨੁਸਾਰ, ਇਹ ਹਾਦਸਾ ਦਾਦਰੇਵਾ-ਤਾਰਾਨਗਰ ਸੜਕ 'ਤੇ ਉਸ ਸਮੇਂ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਦੇ ਸਮੇਂ ਕਾਰ ਵਿੱਚ ਸੱਤ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਡਰਾਈਵਰ ਸਮੇਤ ਛੇ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਆਦਮੀ, ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਉਕਤ ਸਾਰੇ ਲੋਕ ਤਾਰਾਨਗਰ ਦੇ ਸੋਮਸੀਸਰ ਪਿੰਡ ਵਿੱਚ ਇੱਕ ਮੰਦਰ ਵਿੱਚ ਦਰਸ਼ਨ ਕਰਨ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।
‎ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖਮੀ ਹੋਈ ਇੱਕ ਕੁੜੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
📲Get App