🔥 TRENDING ପଲିଥିନ୍ ମୁକ୍ତ ହେବ ଐତିହାସିକ ବାଲିଯାତ୍ରା,... Video: ಮೌಲಾನ್ ಆಜಾದ್ ವಸತಿ ಶಾಲಾ ಕಟ್ಟಡ ಉದ... Breaking news ગિર સોમનાથમાં હ્યુમન રાઇટ્સ ફેડરેશનના... କିଡ୍‌ନୀ ରୋଗୀଙ୍କ ପାଇଁ ବଡ଼ ଖବର; ଭୁବନେଶ୍ୱ... ਪਿੰਡ ਬੱਲੋ ਦੇ ਕਿਸਾਨ ਨੇ 60 ਏਕੜ ਵਿੱਚ ਬਿਨਾ...
04 Nov 2026•
ગુજરાતી मराठी ਪੰਜਾਬੀ বাংলা

ਪਿੰਡ ਬੱਲੋ ਦੇ ਕਿਸਾਨ ਨੇ 60 ਏਕੜ ਵਿੱਚ ਬਿਨਾਂ ਅੱਗ ਲਗਾਏ ਕੀਤਾ ਪਰਾਲੀ ਦਾ ਪ੍ਰਬੰਧਨ

✍️ Reporter: Jiwan kumar 🗓 04 Nov 2026, 01:25 PM 👁 13
Share: 💬 WhatsApp 📘 Facebook 𝕏 Post

ਿੰਡ ਬੱਲੋ ਦੇ ਕਿਸਾਨ ਗੁਰਲਾਲ ਸਿੰਘ ਨੇ ਪਿਛਲੇ ਦੋ ਸਾਲਾਂ ਤੋਂ 60 ਏਕੜ ਵਿੱਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਪ੍ਰਬੰਧਨ ਕੀਤਾ ਹੈ। ਪਿੰਡ ਵਿੱਚ ਤਿੰਨ ਸਟੋਰੇਜ ਡੰਪ ਅਤੇ ਪੰਜ ਬੇਲਰ ਮਸ਼ੀਨਾਂ ਇਸ ਕੰਮ ਵਿੱਚ ਸਹਾਈ ਹੋ ਰਹੀਆਂ ਹਨ। ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਕਿਸਾਨ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।

ਬਠਿੰਡਾ/ਰਾਮਪੁਰਾ:-3 ਨਵੰਬਰ (ਜੀਵਨ ਬਾਂਸਲ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ. ਸ੍ਰੀ ਸੁਹੇਲ ਕਾਸਿਮ ਮੀਰ ਨੇ ਪਿੰਡ ਬੱਲੋ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਗੁਰਲਾਲ ਸਿੰਘ ਪੁੱਤਰ ਇੰਦਰ ਸਿੰਘ ਦੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਪਿਛਲੇ ਦੋ ਸਾਲਾਂ ਤੋਂ ਆਪਣੇ 60 ਏਕੜ ਰਕਬੇ ਵਿੱਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਕਿਸਾਨ ਗੁਰਲਾਲ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਬੇਲਰ ਮਸ਼ੀਨਾਂ ਦੀ ਮਦਦ ਨਾਲ ਉਨ੍ਹਾਂ ਨੇ ਆਪਣੇ ਸਾਰੇ ਖੇਤਾਂ ਵਿੱਚੋਂ ਪਰਾਲੀ ਚੁਕਵਾ ਲਈ ਹੈ। ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਪਿੰਡ ਦੇ ਸਟੋਰੇਜ ਡੰਪ ਵਿੱਚ ਭੇਜੀਆਂ ਗਈਆਂ ਹਨ। ਹੁਣ ਉਹ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਪਿੰਡ ਦੇ ਕਿਸਾਨਾਂ ਨੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪਰਾਲੀ ਦੀਆਂ ਗੱਠਾਂ ਦੇ ਭੰਡਾਰਨ ਲਈ ਤਿੰਨ ਡੰਪ ਬਣਾਏ ਗਏ ਹਨ ਅਤੇ ਪੰਜ ਬੇਲਰ ਮਸ਼ੀਨਾਂ ਇਸ ਕੰਮ ਵਿੱਚ ਸਹਾਇਤਾ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਿੰਡ ਵਿੱਚ ਹੀ ਪਰਾਲੀ ਦੇ ਭੰਡਾਰਨ ਦੀ ਸਹੂਲਤ ਹੋਣ ਕਾਰਨ ਬੇਲਰ ਮਸ਼ੀਨਾਂ ਨੂੰ ਪਰਾਲੀ ਦੀ ਢੋਆ-ਢੁਆਈ ’ਤੇ ਵਾਧੂ ਖਰਚ ਨਹੀਂ ਕਰਨਾ ਪੈਂਦਾ। ਡਿਪਟੀ ਕਮਿਸ਼ਨਰ ਨੇ ਹੋਰਨਾਂ ਨੌਜਵਾਨ ਕਿਸਾਨਾਂ ਨੂੰ ਵੀ ਗੁਰਲਾਲ ਸਿੰਘ ਤੋਂ ਪ੍ਰੇਰਨਾ ਲੈ ਕੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕਿਸਾਨ ਪਰਾਲੀ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ ਅਤੇ ਹੋਰ ਮਸ਼ੀਨਰੀ ਦੀ ਸਹਾਇਤਾ ਲੈਣ ਵਾਸਤੇ ਹੈਲਪਲਾਈਨ ਨੰਬਰ 0164-2212525 ’ਤੇ ਸੰਪਰਕ ਕਰ ਸਕਦੇ ਹਨ।
ਐੱਸ.ਐੱਸ.ਪੀ. ਸ੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਦਿਆਂ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨਾਲ ਇਸ ਦਾ ਪ੍ਰਬੰਧਨ ਕੀਤਾ ਜਾਵੇ।
ਇਸ ਮੌਕੇ ਐੱਸ.ਡੀ.ਐੱਮ. ਮੌੜ ਸ੍ਰੀ ਗੁਰਜਿੰਦਰ ਸਿੰਘ, ਮੈਡਮ ਜੋਤੀ ਵਾਲੀਆ ਪੀ.ਸੀ.ਐੱਸ., ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਸ੍ਰੀ ਅਭਿਸ਼ੇਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ, ਐੱਸ.ਐੱਚ.ਓ. ਸਦਰ ਰਾਮਪੁਰਾ ਬਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
📲Get App