स्थानीय
ਨੂਰਪੁਰਬੇਦੀ: ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਬੜਵਾ ਵਿਖੇ 62 ਲੱਖ ਦੇ ਸ਼ਾਪਿੰਗ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
यहाँ देखें:
▶️ YouTube
ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਬੜਵਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤੀ ਸ਼ਾਪਿੰਗ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਪਿੰਡ ਦੀ ਆਮਦਨ ਵਧੇਗੀ ਅਤੇ ਲੋਕਾਂ ਨੂੰ ਸਹੂਲਤਾਂ ਮਿਲਣਗੀਆਂ।
ਪਿੰਡ ਬੜਵਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤੀ ਸ਼ਾਪਿੰਗ ਕੰਪਲੈਕਸ ਦਾ ਨੀਂਹ ਪੱਥਰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੱਖਿਆ ਗਿਆ। ਇਸ ਸ਼ਾਪਿੰਗ ਕੰਪਲੈਕਸ ਵਿੱਚ ਦੁਕਾਨਾਂ ਅਤੇ ਇੱਕ ਬੈਂਕ ਦੀ ਬ੍ਰਾਂਚ ਵੀ ਖੋਲ੍ਹੀ ਜਾਵੇਗੀ, ਜਿਸ ਨਾਲ ਪਿੰਡ ਦੀ ਪੰਚਾਇਤ ਨੂੰ ਆਮਦਨ ਦਾ ਸਥਾਈ ਸਾਧਨ ਮਿਲੇਗਾ ਅਤੇ ਲੋਕਾਂ ਨੂੰ ਵੀ ਆਪਣੇ ਪਿੰਡ ਵਿੱਚ ਹੀ ਵਪਾਰਕ ਅਤੇ ਬੈਂਕਿੰਗ ਸਹੂਲਤਾਂ ਪ੍ਰਾਪਤ ਹੋਣਗੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਆਤਮ-ਨਿਰਭਰਤਾ ਪਿੰਡਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਪੰਚਾਇਤਾਂ ਆਪਣੇ ਪੱਧਰ 'ਤੇ ਆਮਦਨ ਦੇ ਸਾਧਨ ਪੈਦਾ ਕਰਦੀਆਂ ਹਨ, ਉਹ ਪਿੰਡ ਦੀਆਂ ਵਿਕਾਸ ਲੋੜਾਂ ਨੂੰ ਪੂਰਾ ਕਰਨ ਲਈ ਵਧੇਰੇ ਸਮਰੱਥ ਬਣਦੀਆਂ ਹਨ। ਪੰਚਾਇਤੀ ਸ਼ਾਪਿੰਗ ਕੰਪਲੈਕਸ ਵਰਗੇ ਪ੍ਰਾਜੈਕਟ ਸਿਰਫ਼ ਇਮਾਰਤਾਂ ਦੀ ਉਸਾਰੀ ਤੱਕ ਸੀਮਤ ਨਹੀਂ ਹੁੰਦੇ, ਸਗੋਂ ਇਹ ਪਿੰਡਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਦਾ ਸਾਧਨ ਬਣਦੇ ਹਨ।
ਵਿਧਾਇਕ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਆਮਦਨੀ ਦੇ ਸਾਧਨ ਵਿਕਸਿਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ, ਤਾਂ ਜੋ ਪੰਚਾਇਤਾਂ ਆਪਣੇ ਪੱਧਰ 'ਤੇ ਆਮਦਨ ਪੈਦਾ ਕਰਕੇ ਉਸ ਨੂੰ ਪਿੰਡ ਦੇ ਵਿਕਾਸ ਕਾਰਜਾਂ 'ਤੇ ਖਰਚ ਕਰ ਸਕਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਮਜ਼ਬੂਤ ਕਰਨਾ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਮਜ਼ਬੂਤ ਕਰਨ ਦੇ ਬਰਾਬਰ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਅਵਤਾਰ ਸਿੰਘ ਕੂੰਨਰ ਅਤੇ ਪੰਚਾਇਤ ਮੈਂਬਰਾਂ ਨੇ ਵਿਧਾਇਕ ਦਿਨੇਸ਼ ਚੱਢਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤੀ ਸ਼ਾਪਿੰਗ ਕੰਪਲੈਕਸ ਪਿੰਡ ਲਈ ਲੰਮੇ ਸਮੇਂ ਤੱਕ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ 11 ਦੁਕਾਨਾਂ ਅਤੇ ਬੈਂਕ ਦੀ ਬ੍ਰਾਂਚ ਬਣਨ ਨਾਲ ਪਿੰਡ ਵਿੱਚ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਪੰਚਾਇਤ ਲਈ ਨਿਯਮਤ ਆਮਦਨ ਦਾ ਸਾਧਨ ਪੈਦਾ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਡਾਕਟਰ ਦੇਵਰਾਜ, ਕਰਮ ਚੰਦ, ਹਰਦਿਆਲ ਸਿੰਘ, ਅਵਤਾਰ ਸਿੰਘ, ਮਹਿੰਦਰ ਚੰਦ ਕੂੰਨਰ, ਨੰਬਰਦਾਰ ਮਹਿੰਦਰ ਸਿੰਘ, ਸੁਰਿੰਦਰ ਸਿੰਘ ਕੰਗ, ਰਾਜਕੁਮਾਰ ਬਿਮਰਾ, ਅਸ਼ੋਕ ਕੁਮਾਰ ਚੱਢਾ, ਜਰਨੈਲ ਸਿੰਘ ਘੁਮਾਣ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।