🔥 ट्रेंडिंग લાંભા વોર્ડના વૈશાલી નગરમાં ₹2.25 કરોડ... अभिनेता विजय ने तमिलनाडु में कल्याण पह... विजय का 'ओम शक्ति' नारा, डीएमके का 'ओम... MP AYUSH UG 2026 सीट अलॉटमेंट जारी, अग... मध्य प्रदेश ने चार ऐतिहासिक स्थल यूनेस... रु.2.8 लाख वेतन का दिखावा करके सीईओ बन...
29 सित. 2026•
ગુજરાતી मराठी ਪੰਜਾਬੀ বাংলা
स्थानीय

ਚਨੋਲੀ ਪਿੰਡ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ 7 ਲੱਖ ਰੁਪਏ ਦੀ ਗ੍ਰਾਂਟ

✍️ रिपोर्टर: Sandeep Kumar Joshi 🗓 28 सित. 2026, 07:38 PM 👁 21
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ।

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਪਿੰਡ ਦੀ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ ਹੈ। ਗ੍ਰਾਂਟ ਮਿਲਣ 'ਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਵਸਨੀਕਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ।

ਇਸ ਮੌਕੇ 'ਤੇ ਬੋਲਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਚਾਇਤਾਂ ਨਾਲ ਮਿਲ ਕੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡ ਦੀ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਦੱਸਿਆ ਕਿ 7 ਲੱਖ ਰੁਪਏ ਦੀ ਇਸ ਗ੍ਰਾਂਟ ਦੀ ਵਰਤੋਂ ਪਿੰਡ ਵਿੱਚ ਲੋੜ ਅਨੁਸਾਰ ਵੱਖ-ਵੱਖ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਗ੍ਰਾਂਟ ਦੇ ਮਿਲਣ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਵੱਡਾ ਹੁਲਾਰਾ ਮਿਲੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਸ਼ਿਵ ਕੁਮਾਰ ਲਾਲਪੁਰ, ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਸਰਪੰਚ ਕੁਲਵਿੰਦਰ ਸਿੰਘ, ਡਾਇਰੈਕਟਰ ਜਸਬੀਰ ਸਿੰਘ, ਮੋਨੂ ਪਾਬਲਾ, ਲੰਬੜਦਾਰ ਸੋਹਣ ਸਿੰਘ, ਸੰਮਤੀ ਮੈਂਬਰ ਸਤਨਾਮ ਨਾਗਰਾ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਜਸਵੰਤ ਸਿੰਘ ਬੱਲਾ, ਹਰਜੀਤ ਸਿੰਘ ਜੀਤੀ, ਤਰਲੋਚਨ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ, ਗਰਨੈਬ ਸਿੰਘ ਘੁੰਮਣ, ਲਾਲੀ ਭਟੋਲੀ ਅਤੇ ਬਲਵੀਰ ਟੇਢੇਵਾਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
📲Get App