🔥 TRENDING उत्तarakँड सरकार ने नंदा गौरा योजना के... एटा: स्कूल के सामने खड़े टेंपो में मिल... ભગવાન બિરસા મુંડા જન્મ જયંતી* *નિમિત્ત... Vaibhav Sooryavanshi scores 18 in capt... Guwahati Police Arrest Four for Allege... CBI says kin of witness in suspended D...
14 Nov 2026•
ગુજરાતી मराठी ਪੰਜਾਬੀ বাংলা

70ਵੀਆਂ ਸਕੂਲ ਖੇਡਾਂ ਵਿੱਚ ਬਠਿੰਡਾ ਦੀਆਂ ਲੜਕੀਆਂ ਨੇ ਕਬੱਡੀ ਸਰਕਲ ਵਿੱਚ ਜਿੱਤਿਆ ਸੋਨ ਤਮਗਾ

✍️ Reporter: Jiwan kumar 🗓 14 Nov 2026, 12:33 PM 👁 22
Share: 💬 WhatsApp 📘 Facebook 𝕏 Post

70ਵੀਆਂ ਸਕੂਲ ਖੇਡਾਂ ਵਿੱਚ ਬਠਿੰਡਾ ਦੀਆਂ ਅੰਡਰ-14 ਲੜਕੀਆਂ ਨੇ ਕਬੱਡੀ ਸਰਕਲ ਵਿੱਚ ਸੋਨ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।

ਫਰੀਦਕੋਟ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਹਾਸਲ ਕੀਤਾ, ਵਧੀਕ ਡਿਪਟੀ ਕਮਿਸ਼ਨਰ ਨੇ ਜੇਤੂ ਖਿਡਾਰਨਾਂ ਦਾ ਕੀਤਾ ਸਨਮਾਨ

ਬਠਿੰਡਾ, 14 ਨਵੰਬਰ (ਜੀਵਨ ਬਾਂਸਲ): ਸਥਾਨਕ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ 70ਵੀਆਂ ਸਕੂਲ ਖੇਡਾਂ ਦੌਰਾਨ ਅੰਡਰ-14 ਲੜਕੀਆਂ ਦੇ ਕਬੱਡੀ ਸਰਕਲ ਮੁਕਾਬਲੇ ਵਿੱਚ ਬਠਿੰਡਾ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਇਸ ਮੁਕਾਬਲੇ ਵਿੱਚ ਫਰੀਦਕੋਟ ਜ਼ਿਲ੍ਹੇ ਦੀ ਟੀਮ ਦੂਜੇ ਅਤੇ ਸੰਗਰੂਰ ਦੀ ਟੀਮ ਤੀਜੇ ਸਥਾਨ ’ਤੇ ਰਹੀ।
ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ-ਖੇਡ ਹੈ ਅਤੇ ਬਠਿੰਡਾ ਦੀਆਂ ਧੀਆਂ ਵੱਲੋਂ ਇਸ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਾ ਮਾਣ ਵਾਲੀ ਗੱਲ ਹੈ।
ਉਨ੍ਹਾਂ ਖਿਡਾਰਨਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ, ਡੀ.ਐੱਸ.ਸੀ. ਜਸਵੀਰ ਸਿੰਘ (ਸਪੋਰਟਸ), ਜ਼ਿਲ੍ਹਾ ਸਕੱਤਰ ਜਗਦੀਸ਼ ਕੁਮਾਰ, ਪ੍ਰਿੰਸੀਪਲ ਲਵਲੀਨ ਕੌਰ, ਹੈੱਡਮਿਸਟ੍ਰੈਸ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ, ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
📲Get App