🔥 TRENDING पंजाब विधानसभा चुनाव 2027 से पहले सर्व... తణుకు మున్సిపల్ ఎన్నికల కోసం 44 వార్డు... ਜ਼ਿਲ੍ਹੇ ਵਿੱਚ ਹੋਈ ਵੋਟਰ ਸੂਚੀਆ ਦੀ ਮੁੱਢਲੀ... नई दिल्ली में पीएम मोदी का दीपावली मिल... ૩ વર્ષ ની બાળકી ના અપહરણ ના બનાવમાં ગણ... ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ...
13 Nov 2026•
ગુજરાતી मराठी ਪੰਜਾਬੀ বাংলা

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਦੀ ਛਾਪੇਮਾਰੀ, 70 ਤੋਂ 75 ਮਰੀਜ਼ ਸਰਕਾਰੀ ਕੇਂਦਰ ਵਿੱਚ ਤਬਦੀਲ

✍️ Reporter: Ferry Bhatia 🗓 13 Nov 2026, 10:05 AM 👁 8
Share: 💬 WhatsApp 📘 Facebook 𝕏 Post
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਦੀ ਛਾਪੇਮਾਰੀ, 70 ਤੋਂ 75 ਮਰੀਜ਼ ਸਰਕਾਰੀ ਕੇਂਦਰ ਵਿੱਚ ਤਬਦੀਲ

ਫੈਰੀ ਭਾਟੀਆ | ਪੱਤਰਕਾਰ, ਅੰਮ੍ਰਿਤਸਰ

ਅੰਮ੍ਰਿਤਸਰ, 13 ਨਵੰਬਰ: ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਟਾਂਗਰਾ ਅੱਡਾ ਨੇੜੇ ਜੀ.ਟੀ. ਰੋਡ ਸਥਿਤ ਇੱਕ ਗੁਰਮਤਿ ਵਿਦਿਆਲਾ ਵਿੱਚ ਚੱਲ ਰਹੇ ਗੈਰ-ਅਧਿਕਾਰਤ ਨਸ਼ਾ ਛੁਡਾਊ ਕੇਂਦਰ 'ਤੇ ਛਾਪੇਮਾਰੀ ਕੀਤੀ। ਜਾਂਚ ਦੌਰਾਨ ਕੇਂਦਰ ਵਿੱਚ ਲਗਭਗ 70 ਤੋਂ 75 ਮਰੀਜ਼ ਮਿਲੇ, ਜਿਨ੍ਹਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨ ਵੀ ਸ਼ਾਮਲ ਸਨ।

ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਕੇਂਦਰ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਜਾਂਚ ਵਿੱਚ ਕੇਂਦਰ ਕੋਲ ਲੋੜੀਂਦੇ ਦਸਤਾਵੇਜ਼ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਮੌਕੇ 'ਤੇ ਮੌਜੂਦ ਨਹੀਂ ਮਿਲੇ।

ਸਿਹਤ ਵਿਭਾਗ ਵੱਲੋਂ ਕੇਂਦਰ ਵਿੱਚ ਦਾਖ਼ਲ ਸਾਰੇ ਮਰੀਜ਼ਾਂ ਨੂੰ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਅਗਲੀ ਕਾਰਵਾਈ ਲਈ ਥਾਣਾ ਤਰਸਿੱਕਾ ਦੇ ਮੁਖੀ ਨੂੰ ਵੀ ਸੂਚਿਤ ਕੀਤਾ ਗਿਆ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਛੁਡਾਊ ਕੇਂਦਰਾਂ ਦਾ ਸਰਕਾਰੀ ਨਿਯਮਾਂ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਚੱਲਣਾ ਲਾਜ਼ਮੀ ਹੈ, ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਅਤੇ ਮਿਆਰੀ ਇਲਾਜ ਮਿਲ ਸਕੇ।

ਇਹ ਕਾਰਵਾਈ ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਦੀ ਨਿਗਰਾਨੀ ਅਤੇ ਇਲਾਜ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮਹੱਤਵਪੂਰਨ ਮੰਨੀ ਜਾ ਰਹੀ ਹੈ।
📲Get App