🔥 TRENDING વડોદરા: જ્યુબિલીબાગ પાસે ડ્રેનેજ કામગી... Tamil Nadu to Disable PDS Cards If Rat... Tiruvannamalai Residents Protest Propo... Tamil Nadu Nurses Launch Hunger Strike... Monsoon Expected to Withdraw from Madh... Monsoon retreats, 51% of India dry; so...
01 Oct 2026•
ગુજરાતી मराठी ਪੰਜਾਬੀ বাংলা
Crime

ਮੁਬਾਰਿਕਪੁਰ ’ਚ 8 ਕਿੱਲੋ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ, ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ

✍️ Reporter: Gaurav Sharma 🗓 01 Oct 2026, 09:20 AM 👁 13
Watch on: ▶️ YouTube
Share: 💬 WhatsApp 📘 Facebook 𝕏 Post

ਮੁਬਾਰਿਕਪੁਰ ’ਚ 8 ਕਿੱਲੋ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ, ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ

ਮੁਬਾਰਿਕਪੁਰ ’ਚ 8 ਕਿੱਲੋ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ, ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ

ਮੁਬਾਰਿਕਪੁਰ ਪੁਲਿਸ ਨੇ ਇੱਕ ਔਰਤ ਨੂੰ 8 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. (NDPS) ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਸਾਵਿਤਰੀ ਦੇਵੀ ਪਤਨੀ ਪੰਕਜ ਮੰਡਲ, ਵਾਸੀ ਰੰਗੜਾ, ਜ਼ਿਲ੍ਹਾ ਭਾਗਲਪੁਰ (ਬਿਹਾਰ) ਵਜੋਂ ਹੋਈ ਹੈ।
​ਮੁਬਾਰਿਕਪੁਰ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀ ਚੈਕਿੰਗ ਦੇ ਸਬੰਧ ਵਿੱਚ ਪੀ.ਡਬਲਿਊ.ਡੀ. ਰੈਸਟ ਹਾਊਸ ਮੁਬਾਰਿਕਪੁਰ ਨੇੜੇ ਮੌਜੂਦ ਸੀ। ਇਸ ਦੌਰਾਨ ਸ਼ਾਮ ਕਰੀਬ 5:30 ਵਜੇ ਸਨੌਲੀ ਵੱਲੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ। ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਤਾਂ ਉਹ ਆਵਾਜ਼ ਸੁਣ ਕੇ ਤੇਜ਼ ਕਦਮਾਂ ਨਾਲ ਤੁਰਨ ਲੱਗ ਪਈ। ਪੁਲਿਸ ਨੇ ਮਹਿਲਾ ਮੁਲਾਜ਼ਮ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਤਲਾਸ਼ੀ ਦੌਰਾਨ ਉਸ ਦੇ ਕਾਲੇ ਰੰਗ ਦੇ ਬੈਗ ਵਿੱਚੋਂ 8 ਕਿੱਲੋ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
📲Get App