🔥 TRENDING રાજુલા-જાફરાબાદ હાઈવે ફોરલેન પ્રોજેક્ટ... BJP ସରକାରଙ୍କ ଜନଶୁଣାଣି: ଫାଇଲ ତଳେ ଚାପି ହ... ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ : ਪੋਰਟਲ 'ਚ... રાજુલામાં 7 વર્ષની બાળકીના અપહરણ કેસમા... પોરબંદરના એન્થોની જોશેફની અનોખી કારીગર... ਪੁਲਿਸ ਦੀ ਵੱਡੀ ਕਾਰਵਾਈ, 1200 ਅਣਪਛਾਤਿਆਂ ’...
04 Nov 2026•
ગુજરાતી मराठी ਪੰਜਾਬੀ বাংলা
Politics

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 801 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਦੀਵਾਲੀ ਤੋਹਫ਼ਾ।

✍️ Reporter: Shamsher Singh 🗓 04 Nov 2026, 12:46 PM 👁 16
Share: 💬 WhatsApp 📘 Facebook 𝕏 Post

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 801 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਦੀਵਾਲੀ ਤੋਹਫ਼ਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 801 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਦੀਵਾਲੀ ਤੋਹਫ਼ਾ।
‎4 nov 2026, ਚੰਡੀਗੜ੍ਹ, 03 ਨਵੰਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ 801 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ।
‎ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ 600 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਸਰਕਾਰ ਵੱਲੋਂ ਕੀਤੀ ਗਈ ਕਿਸੇ ਵੀ ਭਰਤੀ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਵੀ ਮਾਮਲਾ ਸਾਬਤ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਕਰੀਆਂ ਪੈਸੇ, ਸਿਫ਼ਾਰਸ਼ ਅਤੇ ਰਿਸ਼ਵਤ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਦਕਿ ਮੌਜੂਦਾ ਸਰਕਾਰ ਨੇ ਪਾਰਦਰਸ਼ੀ ਭਰਤੀ ਪ੍ਰਣਾਲੀ ਸਥਾਪਤ ਕੀਤੀ ਹੈ।
‎ਨਵੇਂ ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਸਿਰਫ਼ ਕਾਗਜ਼ ਦੇ ਟੁਕੜੇ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ, ਮਾਣ-ਸਨਮਾਨ ਅਤੇ ਸੁਰੱਖਿਅਤ ਭਵਿੱਖ ਦਾ ਪ੍ਰਤੀਕ ਹਨ। ਉਨ੍ਹਾਂ ਨੌਜਵਾਨਾਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।
📲Get App