🔥 TRENDING Meghalaya Cabinet Extends GHADC Electi... SC backs Delhi HC, bars Gujarati paper... गोरखपुर में भाजपा प्रदेश उपाध्यक्ष नीर... Meghalaya CM Scholarship 2026-27: Appl... BSF Jawan Passes Away Due to Cardiac A... Karan, Kajol, Parineeti Congratulate K...
07 Oct 2026•
ગુજરાતી मराठी ਪੰਜਾਬੀ বাংলা
ਜ਼ਿਲ੍ਹੇ ’ਚ ‘ਮੇਰਾ ਘਰ, ਮੇਰੇ ਨਾਮ’ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ
Politics

ਜ਼ਿਲ੍ਹੇ ’ਚ ‘ਮੇਰਾ ਘਰ, ਮੇਰੇ ਨਾਮ’ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

✍️ Reporter: Jiwan kumar 🗓 07 Oct 2026, 08:12 PM 👁 8
Share: 💬 WhatsApp 📘 Facebook 𝕏 Post

‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਬਠਿੰਡਾ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਵਿੱਚ 808 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਸਰਕਾਰ ਅਨੁਸਾਰ ਇਸ ਪਹਿਲ ਨਾਲ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਕਾਨੂੰਨੀ ਮਾਲਕੀ ਹੱਕ ਮਿਲਣਗੇ ਅਤੇ ਉਹ ਆਪਣੀ ਜਾਇਦਾਦ ਦੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਬੈਂਕਾਂ ਤੋਂ ਕਰਜ਼ਾ ਲੈ ਸਕਣਗੇ।

ਬਠਿੰਡਾ, 7 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਬਠਿੰਡਾ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਪੇਂਡੂ ਰਿਹਾਇਸ਼ੀ ਖੇਤਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਲਈ ਪ੍ਰਾਪਰਟੀ ਕਾਰਡ ਵੰਡੇ ਗਏ। ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਦੌਰਾਨ ਕੁੱਲ 808 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ।

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸੰਗਤ ਖੁਰਦ ਵਿਖੇ ਹੋਏ ਸਮਾਗਮ ਦੌਰਾਨ ਪ੍ਰੋ. ਬਲਜਿੰਦਰ ਕੌਰ ਵੱਲੋਂ 86 ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਮਿਲਣ ਨਾਲ ਉਹ ਆਰਥਿਕ ਅਤੇ ਸਮਾਜਿਕ ਤੌਰ ’ਤੇ ਹੋਰ ਮਜ਼ਬੂਤ ਹੋਣਗੇ।

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ 214 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਦਿੱਤੇ ਗਏ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣਾ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਹੈ।

ਇਸੇ ਤਰ੍ਹਾਂ ਭੁੱਚੋ ਮੰਡੀ ਹਲਕੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ 222 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਉਨ੍ਹਾਂ ਕਿਹਾ ਕਿ ਮਾਲਕੀ ਦਸਤਾਵੇਜ਼ ਮਿਲਣ ਨਾਲ ਲੋਕ ਆਪਣੀ ਜਾਇਦਾਦ ਨੂੰ ਵਿੱਤੀ ਲੋੜਾਂ ਲਈ ਵਰਤਦਿਆਂ ਬੈਂਕਾਂ ਤੋਂ ਕਰਜ਼ਾ ਲੈਣ ਦੇ ਯੋਗ ਹੋ ਸਕਣਗੇ।

ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਨੰਦਗੜ੍ਹ ਵਿਖੇ ਹਲਕਾ ਇੰਚਾਰਜ ਗੋਪਾਲ ਸਿੰਘ ਵੱਲੋਂ 237 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਦਿੱਤੇ ਗਏ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਸੁੱਖਾ ਸਿੰਘ ਵਾਲਾ ਵਿਖੇ ਐੱਸ.ਡੀ.ਐੱਮ. ਮੌੜ ਗੁਰਜਿੰਦਰ ਸਿੰਘ ਵੱਲੋਂ 49 ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ।

ਸਮਾਗਮਾਂ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਜਾਇਦਾਦ ਦੇ ਮਾਲਕੀ ਦਸਤਾਵੇਜ਼ ਲੋਕਾਂ ਲਈ ਸਿਰਫ਼ ਮਾਲਕੀ ਦਾ ਸਬੂਤ ਹੀ ਨਹੀਂ, ਸਗੋਂ ਉਨ੍ਹਾਂ ਦੀ ਜਾਇਦਾਦ ਨੂੰ ਵਿੱਤੀ ਅਤੇ ਸਮਾਜਿਕ ਤੌਰ ’ਤੇ ਵਧੇਰੇ ਸੁਰੱਖਿਅਤ ਬਣਾਉਣ ਵਿੱਚ ਵੀ ਸਹਾਇਕ ਹੋਣਗੇ। ਸਰਕਾਰ ਵੱਲੋਂ ਇਸ ਸਕੀਮ ਦਾ ਉਦੇਸ਼ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਜਾਇਦਾਦ ਸਬੰਧੀ ਕਾਨੂੰਨੀ ਹੱਕ ਮੁਹੱਈਆ ਕਰਵਾਉਣਾ ਦੱਸਿਆ ਗਿਆ ਹੈ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਬਲਕਰਨ ਸਿੰਘ ਮਾਹਲ ਅਤੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਵੀਰਪਾਲ ਕੌਰ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
📲Get App