राजनीति
ਜਲੰਧਰ ਕੈਂਟ ''ਚ AAP ਨੂੰ ਝਟਕਾ, 11 ''ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ

Friday, Oct 16, 2026।
ਜਲੰਧਰ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵਿਚ ਵੱਡੀ ਬਗਾਵਤ ਉਠ ਖੜ੍ਹੀ ਹੋਈ ਹੈ। ਰਾਜਵਿੰਦਰ ਥਿਆੜਾ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਦੇ ਵਿਰੋਧ ਵਿਚ 11 ਵਿੱਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾਕ੍ਰਮ ਨੇ ਜਲੰਧਰ ਕੈਂਟ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਜਲੰਧਰ ਕੈਂਟ ਹਲਕੇ ਦੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ। ਮੀਟਿੰਗ ਵਿਚ ਰਾਜਵਿੰਦਰ ਥਿਆੜਾ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਉਂਦਿਆਂ ਪਾਰਟੀ ਲੀਡਰਸ਼ਿਪ ਦੇ ਫ਼ੈਸਲੇ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਅਜੇ ਇਕ ਦਿਨ ਪਹਿਲਾਂ ਹੀ ਪਾਰਟੀ ਵੱਲੋਂ ਰਾਜਵਿੰਦਰ ਥਿਆੜਾ ਨੂੰ ਲਾਂਭੇ ਕਰਕੇ ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਪਾਰਟੀ ਦੇ ਇਸ ਫੈਸਲੇ ਖ਼ਿਲਾਫ ਵੱਡੀ ਬਗਾਵਤ ਉਠ ਖੜ੍ਹੀ ਹੋਈ ਹੈ।
ਮੀਟਿੰਗ ਤੋਂ ਬਾਅਦ ਹਲਕੇ ਦੇ 11 ਬਲਾਕ ਪ੍ਰਧਾਨਾਂ ਵਿੱਚੋਂ 10 ਵੱਲੋਂ ਅਸਤੀਫ਼ੇ ਦੇਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਮਹਿਲਾ ਵਿੰਗ, ‘ਯੁੱਧ ਨਸ਼ਿਆਂ ਵਿਰੁੱਧ’ ਵਿੰਗ, ਯੂਥ ਵਿੰਗ ਅਤੇ ਹੋਰ ਸੰਗਠਨਾਤਮਕ ਇਕਾਈਆਂ ਨਾਲ ਜੁੜੇ ਅਹੁਦੇਦਾਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਵਿਰੋਧ ਜਤਾਇਆ ਹੈ