🔥 TRENDING जंतर-मंतर पर विरोध प्रदर्शन: विभिन्न म... ભરૂચમાં ડ્રાઇવિંગ સ્કૂલની કારે એક્ટિવા... बहराइच: आगामी त्योहारों के मद्देनजर डी... કોમર્સ કોલેજ, મોડાસામાં થેલેસેમીયા કેમ... Sikkim BJP chief advisor demands accou... Sikkim Aakraman Shock East Bengal, Boo...
12 Oct 2026•
ગુજરાતી मराठी ਪੰਜਾਬੀ বাংলা
Defence

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ ''ਤੇ.

✍️ Reporter: Shamsher Singh 🗓 12 Oct 2026, 05:20 PM 👁 26
Watch on: ▶️ YouTube
Share: 💬 WhatsApp 📘 Facebook 𝕏 Post

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ ''ਤੇ...

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ। Need24 ਨਿਊਜ਼
‎Monday, Oct 12, 2026 - ਜਲੰਧਰ
‎ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੈਕਸਟੌਰਸ਼ਨ ਅਤੇ ਆਨਲਾਈਨ ਬਲੈਕਮੇਲਿੰਗ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਅਜਿਹੇ ਅਪਰਾਧੀਆਂ ਦੇ ਦਬਾਅ ’ਚ ਨਾ ਆਉਣ। ਇਸ ਤਰ੍ਹਾਂ ਦੀਆਂ ਘਟਨਾਵਾਂ ’ਚ ਅਪਰਾਧੀ ਸੋਸ਼ਲ ਮੀਡੀਆ ਜਾਂ ਹੋਰ ਆਨਲਾਈਨ ਮਾਧਿਅਮਾਂ ਰਾਹੀਂ ਲੋਕਾਂ ਨਾਲ ਸੰਪਰਕ ਬਣਾਉਂਦੇ ਹਨ, ਉਨ੍ਹਾਂ ਦਾ ਵਿਸ਼ਵਾਸ ਜਿੱਤਦੇ ਹਨ ਅਤੇ ਬਾਅਦ 'ਚ ਨਿੱਜੀ ਤਸਵੀਰਾਂ ਜਾਂ ਵੀਡੀਓਜ਼ ਨੂੰ ਜਨਤਕ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਨੂੰ ਬਲੈਕਮੇਲ ਕਰਦੇ ਹਨ। ਕਈ ਵਾਰ ਪੀੜਤਾਂ ਤੋਂ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਅਤੇ ਮੰਗ ਪੂਰੀ ਨਾ ਹੋਣ ’ਤੇ ਪਰਿਵਾਰ, ਦੋਸਤਾਂ ਜਾਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਨਿੱਜੀ ਸਮੱਗਰੀ ਤਦਸਾਂਝੀ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ।
‎ਪੁਲਸ ਵੱਲੋਂ ਜਾਰੀ ਜਾਗਰੂਕਤਾ ਸੰਦੇਸ਼ ’ਚ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਨਿੱਜੀ ਤਸਵੀਰਾਂ, ਵੀਡੀਓਜ਼ ਅਤੇ ਨਿੱਜੀ ਜਾਣਕਾਰੀ ਆਨਲਾਈਨ ਕਿਸੇ ਨਾਲ ਸਾਂਝੀ ਨਾ ਕਰਨ। ਸੋਸ਼ਲ ਮੀਡੀਆ ’ਤੇ ਕਿਸੇ ਅਣਜਾਣ ਵਿਅਕਤੀ ’ਤੇ ਤੁਰੰਤ ਭਰੋਸਾ ਨਾ ਕਰਨ, ਭਾਵੇਂ ਉਹ ਦੋਸਤਾਨਾ ਵਿਵਹਾਰ ਕਰੇ ਜਾਂ ਆਪਣੀ ਪਛਾਣ ਭਰੋਸੇਯੋਗ ਤਰੀਕੇ ਨਾਲ ਪੇਸ਼ ਕਰੇ। ਇਸ ਦੇ ਨਾਲ ਹੀ, ਨਾਗਰਿਕ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਖੁਫੀਅਤਾ ਸੈਟਿੰਗਜ਼ ਨੂੰ ਮਜ਼ਬੂਤ ਰੱਖਣ ਅਤੇ ਇੰਟਰਨੈੱਟ ’ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਕਰਦੇ ਸਮੇਂ ਸਾਵਧਾਨੀ ਵਰਤਣ, ਤਾਂ ਜੋ ਉਸ ਦਾ ਗਲਤ ਇਸਤੇਮਾਲ ਨਾ ਹੋ ਸਕੇ।
‎ਪੁਲਸ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਨਿੱਜੀ ਤਸਵੀਰਾਂ ਜਾਂ ਵੀਡੀਓਜ਼ ਸਾਂਝੀਆਂ ਕਰਨ ਦੀ ਧਮਕੀ ਦਿੰਦਾ ਹੈ, ਤਾਂ ਘਬਰਾਉਣ ਦੀ ਲੋੜ ਨਹੀਂ ਹੈ। ਪੀੜਤ ਨੂੰ ਅਪਰਾਧੀ ਦੇ ਦਬਾਅ ’ਚ ਆ ਕੇ ਪੈਸੇ ਦੇਣ ਤੋਂ ਬਚਣਾ ਚਾਹੀਦਾ ਹੈ ਅਤੇ ਮਾਮਲੇ ਦੀ ਸ਼ਿਕਾਇਤ ਤੁਰੰਤ ਪੁਲਸ ਕੋਲ ਕਰਨੀ ਚਾਹੀਦੀ ਹੈ।
📲Get App