🔥 TRENDING शामली के बलवा गांव में बाहरी सेवा कर्म... મહેસાણામાં જનજાતિય ગૌરવ દિવસની ઉજવણી મ... नई दिल्ली में 13 नवंबर को मौलाना आज़ाद... Nagaland Lottery Results Announced: Wh... N‑TET 2026 Exam Postponed, Admit Card... Nagaland Urges Focus Over New Plantati...
12 Nov 2026•
ગુજરાતી मराठी ਪੰਜਾਬੀ বাংলা
Politics

ਸੁਨੀਲ ਜਾਖੜ ਨੇ DAP ''ਤੇ ਸਬਸਿਡੀ ਲਈ ਮੋਦੀ ਸਰਕਾਰ ਦਾ ਕੀਤਾ ਧੰਨਵਾਦ

✍️ Reporter: Shamsher Singh 🗓 12 Nov 2026, 09:20 PM 👁 14
Share: 💬 WhatsApp 📘 Facebook 𝕏 Post

ਸੁਨੀਲ ਜਾਖੜ ਨੇ DAP ''ਤੇ ਸਬਸਿਡੀ ਲਈ ਮੋਦੀ ਸਰਕਾਰ ਦਾ ਕੀਤਾ ਧੰਨਵਾਦ

ਸੁਨੀਲ ਜਾਖੜ ਨੇ DAP ''ਤੇ ਸਬਸਿਡੀ ਲਈ ਮੋਦੀ ਸਰਕਾਰ ਦਾ ਕੀਤਾ ਧੰਨਵਾਦ
‎Thursday, Nov 12, 2026 ।
‎ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. (DAP) ਖਾਦ ਸਬਸਿਡੀ 'ਤੇ ਉਪਲਬਧ ਕਰਵਾਉਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਸੋਸ਼ਲ ਮੀਡੀਆ ਰਾਹੀਂ ਇਕ ਬਿਆਨ ਜਾਰੀ ਕਰਦਿਆਂ ਜਾਖੜ ਨੇ ਕਿਹਾ ਕਿ ਪੱਛਮੀ ਏਸ਼ੀਆ ਵਿੱ ਚੱਲ ਰਹੇ ਸੰਕਟ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦਾ ਥੈਲਾ 1,350 ਰੁਪਏ ਵਿਚ ਹੀ ਮਿਲਦਾ ਰਹੇ।
‎
‎ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇ.ਪੀ. ਨੱਡਾ ਦੀ ਦੇਖ-ਰੇਖ ਹੇਠ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਡੀ.ਏ.ਪੀ. ਖਾਦ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਖਰੀਦ ਰਹੀ ਹੈ ਅਤੇ ਕਿਸਾਨਾਂ ਨੂੰ ਇਹ ਖਾਦ ਮਹਿਜ਼ 27 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ।
‎ਇਸ ਰਕਮ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਨੇ ਪਿਛਲੇ ਸਾਲ ਦੀ ਤੁਲਨਾ ਵਿਚ ਸਬਸਿਡੀ ਵਿਚ 64 ਫੀਸਦੀ ਦਾ ਵੱਡਾ ਵਾਧਾ ਕੀਤਾ ਹੈ। ਹਾੜ੍ਹੀ ਦੇ ਮੌਜੂਦਾ ਸੀਜ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਫਾਸਫੇਟਿਕ ਅਤੇ ਪੋਟਾਸਿਕ ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦਕਿ ਯੂਰੀਆ ਖਾਦ ਲਈ ਸਬਸਿਡੀ ਇਸ ਤੋਂ ਵੱਖਰੀ ਹੈ।
‎
‎ਦੂਜੇ ਪਾਸੇ, ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਖਾਦ ਦਾ ਸਟਾਕ ਅਕਤੂਬਰ ਮਹੀਨੇ ਵਿਚ ਹੀ ਪਹੁੰਚ ਚੁੱਕਾ ਸੀ, ਪਰ ਸੂਬਾ ਸਰਕਾਰ ਕਿਸਾਨਾਂ ਨੂੰ ਸਮੇਂ ਸਿਰ ਖਾਦ ਵੰਡਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਤੇ ਇਸ ਅਣਗਹਿਲੀ ਕਾਰਨ ਕਿਸਾਨਾਂ ਦਾ ਸ਼ੋਸ਼ਣ ਹੋਇਆ ਹੈ। ਝੋਨੇ ਦੀ ਖਰੀਦ ਦੇ ਮੁੱਦੇ 'ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੂਰੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਦਾ ਝੋਨਾ ਖਰੀਦਣ ਵਿੱਚ ਅਸਮਰੱਥ ਸਾਬਤ ਹੋ ਰਹੀ ਹੈ, ਜਿਸ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ।
📲Get App