🔥 TRENDING Madhya Pradesh to Appoint New DGP as U... પાણીની મારામારી બાદ લાઠી પોલીસએ 5 પર ગ... MLA Gandra Satyanarayana Rao Announces... आम आदमी पार्टी के रामू अठवाल ने रैनी प... ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, 85 ਸਾਲ ਦ... 57th International Film Festival of In...
20 Nov 2026•
ગુજરાતી मराठी ਪੰਜਾਬੀ বাংলা
Politics

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਲਈ ਰਵਾਨਾ ਹੋਈ ਪੰਜਾਬ ਪੁਲਸ

✍️ Reporter: Shamsher Singh 🗓 20 Nov 2026, 09:18 PM 👁 12
Share: 💬 WhatsApp 📘 Facebook 𝕏 Post

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਲਈ ਰਵਾਨਾ ਹੋਈ ਪੰਜਾਬ ਪੁਲਸ

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਲਈ ਰਵਾਨਾ ਹੋਈ ਪੰਜਾਬ ਪੁਲਸ
‎Friday, Nov 20, 2026 ।
‎ਨੈਸ਼ਨਲ ਡੈਸਕ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਕੱਢ ਕੇ ਪੰਜਾਬ ਪੁਲਸ ਵੱਲੋਂ ਹਵਾਈ ਅੱਡੇ ਵੱਲ ਲਿਜਾਇਆ ਗਿਆ ਹੈ। ਉਨ੍ਹਾਂ ਦੇ ਅੱਜ ਦੁਪਹਿਰ ਦਿੱਲੀ ਪਹੁੰਚਣ ਦੀ ਉਮੀਦ ਹੈ। ਉਹ ਕੱਲ੍ਹ ਸਵੇਰੇ ਅੰਮ੍ਰਿਤਸਰ ਲਈ ਰਵਾਨਾ ਹੋਣਗੇ। ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਹ ਕੱਲ੍ਹ ਸ਼ਾਮ ਨੂੰ ਹੀ ਵਾਪਸ ਪਰਤਣਗੇ।
‎ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਨੇ ਉਨ੍ਹਾਂ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ (ਕੁੱਲ 3 ਘੰਟੇ) ਦੀ ਕਸਟਡੀ ਪੈਰੋਲ ਦਿੱਤੀ ਹੈ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਦਿਹਾਂਤ 8 ਨਵੰਬਰ ਨੂੰ ਹੋਇਆ ਸੀ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਖੇਤਾਂ ਵਿੱਚ ਕੀਤਾ ਜਾਵੇਗਾ।
‎ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਲੈ ਜਾਣ ਦੀਆਂ ਤਿਆਰੀਆਂ ਲਈ ਉਨ੍ਹਾਂ ਦੇ ਪਰਿਵਾਰ ਨੇ ਪੁਲਸ ਦੇ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਹਨ। ਇਸ ਵਿੱਚੋਂ 7 ਲੱਖ 84 ਹਜ਼ਾਰ ਰੁਪਏ ਅੰਮ੍ਰਿਤਪਾਲ ਸਿੰਘ ਤੇ 5 ਪੁਲਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਹਵਾਈ ਟਿਕਟਾਂ 'ਤੇ ਖਰਚ ਹੋਣਗੇ। ਪੰਜਾਬ ਪੁਲਸ ਨੇ 3 ਦਿਨਾਂ ਦੀ ਪੈਰੋਲ ਲਈ ਸੁਰੱਖਿਆ ਪ੍ਰਬੰਧਾਂ ਦੀ ਅਸਮਰੱਥਾ ਜ਼ਾਹਰ ਕੀਤੀ ਸੀ, ਜਿਸ ਕਾਰਨ ਅਦਾਲਤ ਨੇ ਕੇਵਲ 3 ਘੰਟੇ ਦੀ ਹੀ ਪੈਰੋਲ ਮਨਜ਼ੂਰ ਕੀਤੀ।
📲Get App