🔥 ट्रेंडिंग सुमेरपुर पंचायत समिति की नवगठित ग्राम... ದೇವದುರ್ಗದಲ್ಲಿ ಕಾಟಾಚಾರಕ್ಕೆ ರಾಜ್ಯೋತ್ಸವ ಆ... चतरा में जेटेट-2026 परीक्षा शांतिपूर्ण... रैम्पूर, मथुरा सोहरीया: सड़क घोटाले मे... दिल्ली के रामलीला मैदान में INDIA गठबं... विद्या ज्योति स्कूल के संस्थापक तरुण म...
01 नव. 2026•
ગુજરાતી मराठी ਪੰਜਾਬੀ বাংলা
राजनीति

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

✍️ रिपोर्टर: Shamsher Singh 🗓 01 नव. 2026, 07:55 PM 👁 15
शेयर करें: 💬 WhatsApp 📘 Facebook 𝕏 Post

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ
‎Sunday, Nov 01, 2026 ।
‎ਚੰਡੀਗੜ੍ਹ (SSM) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਐੱਨ. ਡੀ. ਏ. ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ 'ਚ ਵੀ ਐੱਨ. ਡੀ. ਏ. ਦੀ ਜਿੱਤ ਦੇ ਸੰਕਲਪ ਨਾਲ ਅੱਗੇ ਵੱਧਣਾ ਹੈ। ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਲੋਕਾਂ ਤੋਂ ਪੰਜਾਬ 'ਚ ਐੱਨ. ਡੀ. ਏ. ਦੀ ਜਿੱਤ ਦੇ ਸੰਕਲਪ ਨਾਲ ਨਾਅਰੇ ਲਗਵਾਏ।
‎ਅਮਿਤ ਸ਼ਾਹ ਨੇ ਕਿਹਾ ਕਿ 1 ਨਵੰਬਰ ਚੰਡੀਗੜ੍ਹ ਲਈ ਇਤਿਹਾਸਕ ਮਹੱਤਤਾ ਵਾਲਾ ਦਿਨ ਹੈ। ਇਸੇ ਦਿਨ 1966 'ਚ ਚੰਡੀਗੜ੍ਹ ਅਤੇ ਹਰਿਆਣਾ ਦੀ ਸਥਾਪਨਾ ਹੋਈ ਸੀ ਅਤੇ ਚੰਡੀਗੜ੍ਹ ਪੁਲਸ ਦੀ ਸ਼ੁਰੂਆਤ ਵੀ ਹੋਈ ਸੀ। ਇਸੇ ਦਿਨ ਚੰਡੀਗੜ੍ਹ ਪੁਲਸ ਨੂੰ ਰਾਸ਼ਟਰਪਤੀ ਦਾ ਨਿਸ਼ਾਨ ਪ੍ਰਾਪਤ ਹੋਣ ਦਾ ਸੁਭਾਗ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ 1966 ਤੋਂ 2026 ਤੱਕ ਦੇ 60 ਸਾਲਾਂ ਦੇ ਸਫ਼ਰ 'ਚ ਚੰਡੀਗੜ੍ਹ ਨੇ ਦੇਸ਼ ਦੇ ਯੋਜਨਾਬੱਧ ਸ਼ਹਿਰ ਵਜੋਂ ਆਪਣੀ ਵੱਖਰੀ ਪਛਾਣ ਬਣਾਈ ਹੈ। ਸ਼ਿਵਾਲਿਕ ਦੀ ਗੋਦ 'ਚ ਵਸਿਆ ਇਹ ਸ਼ਹਿਰ ਮਾਂ ਚੰਡੀ ਦੇ ਨਾਮ ’ਤੇ ਵਸਿਆ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਸਿੱਖ ਗੁਰੂਆਂ ਦੀ ਕਰਮਭੂਮੀ ਵੀ ਹੈ ਅਤੇ ਇੱਥੋਂ ਹੀ ਪੰਜਾਬ ਤੇ ਹਰਿਆਣਾ ਦੋਵਾਂ ਦੀ ਸ਼ੁਰੂਆਤ ਹੁੰਦੀ ਹੈ।
‎ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਸਾਹਮਣੇ ਸ਼ਹਿਰ ਦੀਆਂ ਚਾਰ ਅਜਿਹੀਆਂ ਮੰਗਾਂ ਰੱਖੀਆਂ ਹਨ, ਜੋ ਪਿਛਲੇ 30-40 ਸਾਲਾਂ ਤੋਂ ਲੋਕਾਂ ਦੀਆਂ ਮੰਗਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਟਾਰੀਆ ਦੀ ਮਿਹਨਤ ਸਦਕਾ ਦੀਵਾਲੀ ਤੋਂ ਤੁਰੰਤ ਬਾਅਦ ਇਨ੍ਹਾਂ ਵਿੱਚੋਂ ਤਿੰਨ ਕੰਮ ਚੰਡੀਗੜ੍ਹ ਵਾਸੀਆਂ ਨੂੰ ਤੋਹਫ਼ੇ ਵਜੋਂ ਦਿੱਤੇ ਜਾਣਗੇ। ਇਸ ਸਬੰਧੀ ਕਟਾਰੀਆ ਵੱਲੋਂ ਵੱਖਰੇ ਪ੍ਰੋਗਰਾਮ 'ਚ ਐਲਾਨ ਕੀਤਾ ਜਾਵੇਗਾ
📲Get App