🔥 ट्रेंडिंग सीताराम जी मंदिर में शरद पूर्णिमा पर ख... हिंडौन में प्रत्याशियों को 26 अक्टूबर... नादौती कॉलेज मे ं एनएसएस शिविरः स्टूडे... तिमावा की गोपाल गुफा में शरद पूर्णिमा... परिणीती चोपड़ा के प्रमुख किरदारों ने I... डायरेक्टर कुन्ल कोहली ने बांद्रा स्केट...
25 अक्टू. 2026•
ગુજરાતી मराठी ਪੰਜਾਬੀ বাংলা
ਰਾਜਪੁਰਾ: ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ 'ਚ ਵੱਡੀ ਗਿਣਤੀ ਨੌਜਵਾਨ ਕਾਂਗਰਸ 'ਚ ਸ਼ਾਮਲ
राजनीति

ਰਾਜਪੁਰਾ: ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ 'ਚ ਵੱਡੀ ਗਿਣਤੀ ਨੌਜਵਾਨ ਕਾਂਗਰਸ 'ਚ ਸ਼ਾਮਲ

✍️ रिपोर्टर: Paras Sharma 🗓 20 अग. 2026, 10:50 PM 👁 89
यहाँ देखें: ▶️ YouTube 📘 Facebook 📷 Instagram
शेयर करें: 💬 WhatsApp 📘 Facebook 𝕏 Post

ਰਾਜਪੁਰਾ ਵਿਖੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਆਏ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਰਾਜਪੁਰਾ ਵਿਖੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਪਾਰਟੀ ਦਾ ਕਾਫ਼ਲਾ ਹੋਰ ਮਜ਼ਬੂਤ ਕੀਤਾ। ਇਸ ਮੌਕੇ ਉਨ੍ਹਾਂ ਆਪਣੀ ਕੋਠੀ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਸ੍ਰੀ ਕੰਬੋਜ ਨੇ ਕਿਹਾ ਕਿ ਨੌਜਵਾਨਾਂ ਦਾ ਇਹ ਉਤਸ਼ਾਹ ਦਰਸਾਉਂਦਾ ਹੈ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਬਲ ਮਿਲੇਗਾ।

ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਸਮਾਗਮ ਦੌਰਾਨ ਸਥਾਨਕ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
📲Get App