ਮੋਹਾਲੀ ਵਿੱਚ ਵੱਡਾ ਹਾਦਸਾ: ਹਸਪਤਾਲ ਦੀ ਸ਼ਟਰਿੰਗ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ
ਮੋਹਾਲੀ ਦੇ ਏਅਰਪੋਰਟ ਸਿਟੀ ਬਲਾਕ-ਏ ਵਿੱਚ ਇੱਕ ਉਸਾਰੀ ਅਧੀਨ ਹਸਪਤਾਲ ਦੀ ਸ਼ਟਰਿੰਗ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।
ਮੋਹਾਲੀ ਦੇ ਏਅਰਪੋਰਟ ਸਿਟੀ ਬਲਾਕ-ਏ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਉਸਾਰੀ ਅਧੀਨ ਹਸਪਤਾਲ ਦੀ ਸ਼ਟਰਿੰਗ ਅਚਾਨਕ ਡਿੱਗ ਗਈ, ਜਿਸ ਦੇ ਹੇਠਾਂ ਕਈ ਮਜ਼ਦੂਰ ਦੱਬ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਤੋਂ ਇਲਾਵਾ ਇੱਕ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਲਬੇ ਹੇਠ ਦੱਬੇ ਹੋਏ ਲੋਕਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਜਾਰੀ ਹੈ।