🔥 ट्रेंडिंग मुख्यमंत्री ने राज्य में अपराध के खिला... जयपुर में ANTF की कार्रवाई, 100 करोड़... सेवा संकल्प अभियान के तहत विकासखंड स्त... मेघालय के 5.47 लाख ग्रामीण घरों में अब... त्रिपुरा में 27 अक्टूबर से SIR-2026 मत... कांग्रेस ने बीजेपी शासित त्रिपुरा सरका...
03 अक्टू. 2026•
ગુજરાતી मराठी ਪੰਜਾਬੀ বাংলা
ਪੋਲੀਥੀਨ ਖ਼ਿਲਾਫ਼ ਨਗਰ ਕੌਂਸਲ ਦੀ ਸਖ਼ਤੀ ਕਈ ਦੁਕਾਨਦਾਰਾਂ ਦੇ ਕੱਟੇ ਚਲਾਨ

ਪੋਲੀਥੀਨ ਖ਼ਿਲਾਫ਼ ਨਗਰ ਕੌਂਸਲ ਦੀ ਸਖ਼ਤੀ ਕਈ ਦੁਕਾਨਦਾਰਾਂ ਦੇ ਕੱਟੇ ਚਲਾਨ

✍️ रिपोर्टर: Paras Sharma 🗓 31 अग. 2026, 09:02 AM 👁 55
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੋਲੀਥੀਨ ਖ਼ਿਲਾਫ਼ ਨਗਰ ਕੌਂਸਲ ਦੀ ਸਖ਼ਤੀ ਕਈ ਦੁਕਾਨਦਾਰਾਂ ਦੇ ਕੱਟੇ ਚਲਾਨ

ਪੋਲੀਥੀਨ ਖ਼ਿਲਾਫ਼ ਨਗਰ ਕੌਂਸਲ ਦੀ ਸਖ਼ਤੀ ਕਈ ਦੁਕਾਨਦਾਰਾਂ ਦੇ ਕੱਟੇ ਚਲਾਨ
ਸ੍ਰੀ ਮੁਕਤਸਰ ਸਾਹਿਬ, 30 ਅਗਸਤ ਸ਼ਹਿਰ ਵਿੱਚ ਪਾਬੰਦੀਸ਼ੁਦਾ ਪੋਲੀਥੀਨ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਨਗਰ ਕੌਂਸਲ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਨਗਰ ਕੌਂਸਲ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਕਈ ਦੁਕਾਨਦਾਰਾਂ ਵੱਲੋਂ ਪੋਲੀਥੀਨ ਦੀ ਵਰਤੋਂ ਕਰਨ ਦੇ ਮਾਮਲੇ ਸਾਹਮਣੇ ਆਏ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਦੁਕਾਨਦਾਰਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਨਗਰ ਕੌਂਸਲ ਨੇ ਸਪੱਸ਼ਟ ਕੀਤਾ ਹੈ ਕਿ ਪੋਲੀਥੀਨ ਦੀ ਵਰਤੋਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਮੁਤਾਬਕ ਇਹ ਮੁਹਿੰਮ ਸਿਰਫ਼ ਇੱਕ ਦਿਨ ਦੀ ਕਾਰਵਾਈ ਨਹੀਂ ਹੈ, ਸਗੋਂ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਭਰ ਵਿੱਚ ਲਗਾਤਾਰ ਚੈਕਿੰਗ ਅਤੇ ਕਾਰਵਾਈ ਜਾਰੀ ਰਹੇਗੀ। ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਬੰਦੀਸ਼ੁਦਾ ਪੋਲੀਥੀਨ ਦੀ ਵਰਤੋਂ ਤੁਰੰਤ ਬੰਦ ਕਰਕੇ ਵਾਤਾਵਰਨ-ਅਨੁਕੂਲ ਵਿਕਲਪ ਅਪਣਾਉਣ ਇਸ ਮੌਕੇ ਪਰਮਜੀਤ ਸਿੰਘ ਬਰਾੜ ਐਸ.ਆਈ., ਸੋਨਬੀਰ ਇੰਸਪੈਕਟਰ, ਹਰਜੀਤ ਸੰਧੂ ਕਲਰਕ, ਸਤਪਾਲ ਇੰਜੀਨੀਅਰ ਜਸ਼ਨਦੀਪ ਸਿੰਘ ਜੇਈ ,ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਤੋਂ ਪਵਨ ਕੁਮਾਰ ਐਫਏ, ਰਣਜੋਦ ਸਿੰਘ ਹਾਜਰ ਸਨ। ਸਵਾਲ ਇਹ ਹੈ ਕਿ ਨਗਰ ਕੌਂਸਲ ਦੀ ਇਹ ਸਖ਼ਤੀ ਪੋਲੀਥੀਨ ਦੀ ਵਰਤੋਂ ਨੂੰ ਸੱਚਮੁੱਚ ਰੋਕ ਸਕੇਗੀ ਜਾਂ ਫਿਰ ਕੁਝ ਦਿਨਾਂ ਬਾਅਦ ਇਹ ਅਭਿਆਨ ਵੀ ਠੰਡੇ ਬਸਤੇ ਵਿੱਚ ਪੈ ਜਾਵੇਗਾ?
📲Get App