🔥 ट्रेंडिंग इम्फाल‑बिश्नुपुर‑चुराचंदपुर धुरी पर सु... कोटू ने कंगला संमार्ग समिति के IT रोड... मेघालय उच्च न्यायालय ने विदेशी कैदियों... पवित्र सराय विवाद पर अकाली नेताओं का ह... पंजाब 2027 विधानसभा चुनाव के लिए चार प... एमपी: 23 शहरी परियोजनाएँ ₹6,637 करोड़...
22 सित. 2026
ગુજરાતી मराठी ਪੰਜਾਬੀ বাংলা
ਹੁਸ਼ਿਆਰਪੁਰ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸਿਹਤ ਸੇਵਾਵਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰਨ ਦਿੱਤਾ, ਐਸ.ਐਮ.ਓਜ਼ ਨੂੰ ਦਿੱਤੇ ਨਿਰਦੇਸ਼
स्वास्थ्य

ਹੁਸ਼ਿਆਰਪੁਰ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸਿਹਤ ਸੇਵਾਵਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰਨ ਦਿੱਤਾ, ਐਸ.ਐਮ.ਓਜ਼ ਨੂੰ ਦਿੱਤੇ ਨਿਰਦੇਸ਼

✍️ रिपोर्टर: Amandeep Singh 🗓 11 सित. 2026, 08:48 PM 👁 50
यहाँ देखें: ▶️ YouTube 📘 Facebook
शेयर करें: 💬 WhatsApp 📘 Facebook 𝕏 Post

ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਐਸ.ਐਮ.ਓਜ਼ ਨਾਲ ਮਾਸਿਕ ਸਮੀਖਿਆ ਮੀਟਿੰਗ ਦੌਰਾਨ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ। ਉਨ੍ਹਾਂ ਦਵਾਈਆਂ ਦੀ ਪੂਰਤੀ, ਬਿਮਾਰੀਆਂ ਦੀ ਰੋਕਥਾਮ ਅਤੇ ਮਰੀਜ਼ਾਂ ਨਾਲ ਸਨਮਾਨਜਨਕ ਵਿਵਹਾਰ ਦੇ ਨਿਰਦੇਸ਼ ਦਿੱਤੇ।

ਹੁਸ਼ਿਆਰਪੁਰ, 11 ਸਤੰਬਰ (ਸਤੀਸ਼ ਸ਼ਰਮਾ) - ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ (ਐਸ.ਐਮ.ਓਜ਼) ਅਤੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ ਨਾਲ ਮਾਸਿਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਸਿਵਲ ਸਰਜਨ ਨੇ ਸਪਸ਼ਟ ਕੀਤਾ ਕਿ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਸਿਵਲ ਸਰਜਨ ਨੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ ਨੂੰ ਡਾਕਟਰ ਵੱਲੋਂ ਲਿਖੀ ਗਈ ਦਵਾਈ ਪੂਰੀ ਦਿੱਤੀ ਜਾਵੇ ਅਤੇ ਇਸ ਲਈ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਲੋੜੀਂਦੀ ਪੂਰਤੀ ਪਹਿਲਾਂ ਹੀ ਕਰ ਲਈ ਜਾਵੇ। ਉਨ੍ਹਾਂ ਨੇ ਸਨੇਕ ਬਾਈਟ ਅਤੇ ਡੋਗ ਬਾਈਟ ਸਬੰਧੀ ਜਾਗਰੂਕਤਾ ਪੋਸਟਰ ਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਸਵਾਇਨ ਫਲੂ, ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਹਰ ਸ਼ੁੱਕਰਵਾਰ ਡਰਾਈ ਡੇ ਮਨਾਉਣਾ, ਲਾਰਵਾ ਸਰਵੇ ਕਰਨਾ, ਬਰੀਡਿੰਗ ਸਥਾਨਾਂ ਦੀ ਜਾਂਚ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

ਡਾ. ਮਨਦੀਪ ਕਮਲ ਨੇ ਸਮੂਹ ਐਸ.ਐਮ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਆਉਣ ਵਾਲੀਆਂ ਸਿਹਤ ਸੰਸਥਾਵਾਂ ਦੀ ਨਿਯਮਿਤ ਚੈਕਿੰਗ ਕਰਨ। ਉਨ੍ਹਾਂ ਨੇ ਸਟਾਫ਼ ਦੀ ਹਾਜ਼ਰੀ, ਸਫ਼ਾਈ, ਪਾਣੀ ਦੀ ਕਲੋਰੀਨੇਸ਼ਨ, ਦਵਾਈਆਂ ਦੀ ਉਪਲਬਧਤਾ, ਰਿਕਾਰਡ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸੇਵਾਵਾਂ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਦਾ ਹੁਕਮ ਦਿੱਤਾ। ਸਾਰੇ ਸਿਹਤ ਕਰਮਚਾਰੀਆਂ ਨੂੰ ਮਰੀਜ਼ਾਂ ਨਾਲ ਨਿਮਰ ਅਤੇ ਸਨਮਾਨਜਨਕ ਵਿਵਹਾਰ ਕਰਨ ਦੇ ਨਿਰਦੇਸ਼ ਦਿੱਤੇ ਗਏ।

ਸਿਵਲ ਸਰਜਨ ਨੇ ਪਰਿਵਾਰ ਨਿਯੋਜਨ, ਜਨਮਾਂ ਵਿੱਚ ਉਚਿਤ ਅੰਤਰਾਲ, PPIUCD ਅਤੇ ਹੋਰ ਪਰਿਵਾਰ ਨਿਯੋਜਨ ਸਾਧਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਲਿੰਗ ਅਨੁਪਾਤ 991 ਪ੍ਰਤੀ 1000 ਬਹੁਤ ਵਧੀਆ ਹੈ ਅਤੇ ਇਸ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇ। ਆਖਰ ਵਿੱਚ, ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਅਤੇ ਹੋਰ ਫੀਲਡ ਸਟਾਫ ਦੀਆਂ ਮਾਸਿਕ ਮੀਟਿੰਗਾਂ ਨਿਯਮਿਤ ਕਰਵਾਈਆਂ ਜਾਣ ਅਤੇ ਫੀਲਡ ਵਿਜ਼ਿਟਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਸਾਰੀਆਂ ਸਿਹਤ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚ ਸਕਣ।
📲Get App