🔥 TRENDING கொப்புடாரி அம்மன் திருக்கோவில் கும்பாப... पटना में सिगोरी थाने के हाजत में कैदी... Pakistan Prime Minister Shehbaz Sharif... YSRCP Accuses Municipal Minister Naray... Manoj Jarange Patil Threatens Hunger S... 80 Missing After Two Weeks of Nepal Fl...
13 Sep 2026
ગુજરાતી मराठी ਪੰਜਾਬੀ বাংলা

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

✍️ Reporter: Paras Sharma 🗓 13 Sep 2026, 04:25 PM 👁 4
Share: 💬 WhatsApp 📘 Facebook 𝕏 Post

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ, ਸਤੰਬਰ 2026:
ਮਾਨਯੋਗ ਡੀਜੀਪੀ ਪੰਜਾਬ ਦੀ ਹਦਾਇਤਾਂ ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ, ਇੰਚਾਰਜ ਪੀ.ਓ. ਸਟਾਫ਼, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਅਵਤਾਰ ਸਿੰਘ ਪੁੱਤਰ ਥਾਣਾ ਸਿੰਘ, ਵਾਸੀ ਪਿੰਡ ਜਵਾਹਰ ਵਾਲਾ, ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ ਗਿਆ।

ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 90 ਮਿਤੀ 07.05.2021, ਧਾਰਾਵਾਂ 379, 411, 457 ਆਈ.ਪੀ.ਸੀ., ਥਾਣਾ ਸਦਰ ਮੁਕਤਸਰ ਵਿਖੇ ਦਰਜ ਹੈ। ਮਾਨਯੋਗ ਅਦਾਲਤ ਵੱਲੋਂ ਉਕਤ ਮੁਲਜ਼ਮ ਨੂੰ ਮਿਤੀ 06.05.2025 ਨੂੰ ਪੀ.ਓ. (ਭਗੌੜਾ) ਘੋਸ਼ਿਤ ਕੀਤਾ ਗਿਆ ਸੀ। ਪੀ.ਓ. ਸਟਾਫ਼ ਵੱਲੋਂ ਮੁਲਜ਼ਮ ਦੀ ਭਾਲ ਕਰਦਿਆਂ ਉਸਨੂੰ ਮਿਤੀ 13.09.2026 ਨੂੰ ਕਾਬੂ ਕਰ ਲਿਆ ਗਿਆ ਹੈ।ਜਿਸ ਨੂੰ ਮਾਨਯੋਗ ਅਦਾਲਤ ਪੇਸ਼ ਕੀਤਾ ਜਾਊਗਾ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ।
📲Get App