🔥 ट्रेंडिंग धनबाद के करकेंद बाजार में 29 वर्ष पुरा... कांग्रेस ने एएपी‑जीएफपी गोवा गठबंधन को... अस्ताना एआई फिल्म फेस्टिवल ने 8,000 सब... भारत-यूएई संबंधों से BRICS सहयोग का नय... संचार मंत्री जितेंद्र सिंह ने नागरिक स... सतना में मोबाइल चोरी के आरोप में 8 साल...
15 सित. 2026
ગુજરાતી मराठी ਪੰਜਾਬੀ বাংলা
देश

ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਕੀਤੀਆਂ ਸਪਲਾਈ

✍️ रिपोर्टर: Paras Sharma 🗓 15 सित. 2026, 03:50 PM 👁 18
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਕੀਤੀਆਂ ਸਪਲਾਈ

ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਕੀਤੀਆਂ ਸਪਲਾਈ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ:
ਜ਼ਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ., ਵੱਲੋਂ ਸੂਚਿਤ ਕੀਤਾ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਪੰਜਾਬ ਰਾਜ ਵਿੱਚ ਚਲਾਈ ਜਾ ਰਿਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਅਧੀਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਮੂਹ 760 ਬੂਥ ਲੈਵਲ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਗਏ ਹਨ।
ਇਸ ਸਬੰਧੀ ਇਹਨਾਂ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9, ਫਾਰਮ ਨੰਬਰ 10, ਫਾਰਮ ਨੰਬਰ 11, ਫਾਰਮ ਨੰਬਰ 11—ਏ ਅਤੇ ਫਾਰਮ ਨੰਬਰ 11—ਬੀ ਵਿੱਚ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਬੀਤੇ ਦਿਨ 14 ਸਤੰਬਰ 2026 ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਮੁੱਹਈਆ ਕਰਵਾਈਆਂ ਗਈਆਂ ਹਨ।
ਇਸ ਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ’ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕਰਵਾਈ ਜਾਵੇਗੀ ।
📲Get App