🔥 TRENDING અમદાવાદ સાયબર ક્રાઇમ બ્રાંચમાં ગણેશ ચત... Veeragase and Musical Procession Celeb... વીર જવાન રવીરાજ ધાખડાની શહીદી: રાજુલા... किशनगढ़ की गुंदलाव झील में तैरता मिला... EPF વેતન છત 15,000 થી 25,000 સુધી વધાર... ગુજ્જુ લવ ગુરૂનું દુર્ઘટનામાં મૃત્યુ,...
17 Sep 2026
ગુજરાતી मराठी ਪੰਜਾਬੀ বাংলা

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਬਟਾਲਾ ਵਿਖੇ ਮਨਾਏ ਜਾ ਰਹੇ ਗੁਰ ਪੁਰਬ ਤੇ ਸੰਗਤਾਂ ਨੂੰ ਵਧਾਈ ਦਾ ਸੰਦੇਸ਼

✍️ Reporter: Tarlok Singh 🗓 17 Sep 2026, 02:58 PM 👁 11
Watch on: ▶️ YouTube
Share: 💬 WhatsApp 📘 Facebook 𝕏 Post

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਬਟਾਲਾ ਵਿਖੇ ਮਨਾਏ ਜਾ ਰਹੇ ਗੁਰ ਪੁਰਬ ਤੇ ਸੰਗਤਾਂ ਨੂੰ ਵਧਾਈ ਦਾ ਸੰਦੇਸ਼

ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ

ਗੁਰਦਾਸਪੁਰ, 17 ਸਤੰਬਰ ( ) ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ ਵਿਖੇ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਚਰਨ ਪੈਣ ਨਾਲ ਬਟਾਲਾ ਧਰਤੀ ਪੂਜਣਯੋਗ ਬਣ ਗਈ ਅਤੇ ਅੱਜ ਦੁਨੀਆਂ ਭਰ ਦੇ ਲੋਕ ਬਟਾਲਾ ਸ਼ਹਿਰ ਵਿਖੇ ਗੁਰੂ ਸਾਹਿਬ ਦੇ ਵਿਆਹ ਅਸਥਾਨ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਤੇ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

---------------------------
📲Get App