🔥 TRENDING ਰੂਪਨਗਰ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਦੇ ਮੁੱਦ... NFR to Construct Second Saraighat Rail... Assam Police Arrest Drug Peddler with... Final monsoon showers to hit East and... Delhi High Court Refuses Anticipatory... ರೈತರ ಜಮೀನುಗಳಿಗೆ ಭೇಟಿ ನೀಡಿ ಬೆಳೆಗಳ ಸ್ಥಿತ...
24 Sep 2026
ગુજરાતી मराठी ਪੰਜਾਬੀ বাংলা
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
Local

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ

✍️ Reporter: Sandeep Kumar Joshi 🗓 24 Sep 2026, 05:38 PM 👁 13
Share: 💬 WhatsApp 📘 Facebook 𝕏 Post

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 26 ਤੇ 27 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਇਸ ਸ਼ੋਅ ਰਾਹੀਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਡਰੋਨ ਤਕਨੀਕ ਰਾਹੀਂ ਪੇਸ਼ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 26 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਸਟੇਡੀਅਮ ਅਤੇ 27 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ ਡਰੋਨ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਅਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸਬੰਧਤ ਸਾਰੇ ਜ਼ਰੂਰੀ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ, ਤਾਂ ਜੋ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਦੌਰਾਨ ਰਾਗੀ ਜੱਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਰਾਤ 7.45 ਵਜੇ ਮੁੱਖ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਅਤੇ ਸੰਗਤ ਦੇ ਬੈਠਣ ਲਈ ਉਚਿਤ ਪ੍ਰਬੰਧ ਕੀਤੇ ਜਾਣਗੇ ਅਤੇ ਪ੍ਰੋਗਰਾਮ ਵਾਲੀ ਥਾਂ 'ਤੇ ਸੁਰੱਖਿਆ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਵਿਸ਼ੇਸ਼ ਯਤਨ ਹੈ। ਡਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ ਅਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰਨਗੇ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
📲Get App