🔥 TRENDING West Bengal allocates 256 acres to Jup... West Bengal unveils new industrial lan... Baazar Style Retail opens new store in... Maharashtra to Deploy 136 Temporary Cl... Maharashtra government proposes to lif... Maharashtra's Tur, Soybean Crops Suffe...
24 Sep 2026
ગુજરાતી मराठी ਪੰਜਾਬੀ বাংলা
ਰੂਪਨਗਰ ਨੇੜੇ ਬਣੇਗਾ ‘ਮਹਾਰਾਜਾ ਰਣਜੀਤ ਸਿੰਘ ਗੇਟ’, ਇਤਿਹਾਸਕ ਵਿਰਾਸਤ ਨੂੰ ਸੰਭਾਲਣ ਦੀ ਪਹਿਲ
Local

ਰੂਪਨਗਰ ਨੇੜੇ ਬਣੇਗਾ ‘ਮਹਾਰਾਜਾ ਰਣਜੀਤ ਸਿੰਘ ਗੇਟ’, ਇਤਿਹਾਸਕ ਵਿਰਾਸਤ ਨੂੰ ਸੰਭਾਲਣ ਦੀ ਪਹਿਲ

✍️ Reporter: Sandeep Kumar Joshi 🗓 24 Sep 2026, 09:08 AM 👁 11
Share: 💬 WhatsApp 📘 Facebook 𝕏 Post

ਰੂਪਨਗਰ ਵਿਧਾਨ ਸਭਾ ਹਲਕੇ ਦੀ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਦੀ ਇਤਿਹਾਸਕ ਹੱਦ ਨੇੜੇ ‘ਮਹਾਰਾਜਾ ਰਣਜੀਤ ਸਿੰਘ ਗੇਟ’ ਦਾ ਨਿਰਮਾਣ ਕੀਤਾ ਜਾਵੇਗਾ।

ਰੂਪਨਗਰ, 23 ਸਤੰਬਰ: ਰੂਪਨਗਰ ਵਿਧਾਨ ਸਭਾ ਹਲਕੇ ਦੀ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਦੀ ਇਤਿਹਾਸਕ ਹੱਦ ਨੇੜੇ ‘ਮਹਾਰਾਜਾ ਰਣਜੀਤ ਸਿੰਘ ਗੇਟ’ ਦਾ ਨਿਰਮਾਣ ਕੀਤਾ ਜਾਵੇਗਾ। ਇਸ ਸਬੰਧੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਕੇ ਗੇਟ ਦੀ ਉਸਾਰੀ ਸਬੰਧੀ ਵਿਸਥਾਰਪੂਰਵਕ ਵਿਉਂਤਬੰਦੀ ਕੀਤੀ।

ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਅਤੇ ਆਸ-ਪਾਸ ਦਾ ਇਲਾਕਾ ਇਤਿਹਾਸਕ ਪੱਖੋਂ ਬੇਹੱਦ ਮਹੱਤਵਪੂਰਨ ਹੈ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਖ਼ਾਲਸਾ ਰਾਜ ਨਾਲ ਜੁੜੀਆਂ ਇਤਿਹਾਸਕ ਨਿਸ਼ਾਨੀਆਂ ਸਾਡੀ ਵਿਰਾਸਤੀ ਧਰੋਹਰ ਹਨ। ਇਨ੍ਹਾਂ ਇਤਿਹਾਸਕ ਸਥਾਨਾਂ ਨੂੰ ਲੋਕਾਂ ਨਾਲ ਜੋੜਨ ਅਤੇ ਇਲਾਕੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਲੋੜੀਂਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਤਿਹਾਸਕ ਚੌਂਕੀ ਤੱਕ ਪਹੁੰਚਣ ਲਈ ਪੌੜੀਆਂ ਬਣਾਈਆਂ ਗਈਆਂ ਸਨ ਤਾਂ ਜੋ ਦੂਰ-ਦੂਰ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।

ਵਿਧਾਇਕ ਨੇ ਕਿਹਾ ਕਿ ਖ਼ਾਲਸਾ ਰਾਜ ਦੀ ਇਤਿਹਾਸਕ ਚੌਕੀ ਤੱਕ ਪਹੁੰਚ ਲਈ ਰਸਤਾ ਤਿਆਰ ਕਰਨ ਉਪਰੰਤ ਹੁਣ ਇਸ ਸਥਾਨ ’ਤੇ ‘ਮਹਾਰਾਜਾ ਰਣਜੀਤ ਸਿੰਘ ਗੇਟ’ ਦਾ ਨਿਰਮਾਣ ਵੀ ਕਰਵਾਇਆ ਜਾਵੇਗਾ। ਇਹ ਗੇਟ ਇਲਾਕੇ ਦੀ ਇਤਿਹਾਸਕ ਪਛਾਣ ਨੂੰ ਹੋਰ ਉਭਾਰਨ ਦੇ ਨਾਲ-ਨਾਲ ਇੱਥੇ ਆਉਣ ਵਾਲੇ ਲੋਕਾਂ ਲਈ ਇੱਕ ਪ੍ਰਮੁੱਖ ਨਿਸ਼ਾਨੀ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਗੇਟ ਦੀ ਉਸਾਰੀ ਸਬੰਧੀ ਲੋੜੀਂਦੀ ਵਿਉਂਤਬੰਦੀ, ਸਥਾਨ ਦੀ ਯੋਗਤਾ, ਪਹੁੰਚ ਮਾਰਗ ਅਤੇ ਹੋਰ ਤਕਨੀਕੀ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਕਾਰਵਾਈ ਅੱਗੇ ਵਧਾਉਣ ਲਈ ਕਿਹਾ।

ਐਡਵੋਕੇਟ ਦਿਨੇਸ਼ ਚੱਢਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਤਿਹਾਸਕ ਸਥਾਨਾਂ ਦੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸੁਚੱਜੀ ਯੋਜਨਾਬੰਦੀ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਤਿਹਾਸਕ ਵਿਰਾਸਤ ਸਿਰਫ਼ ਬੀਤੇ ਸਮੇਂ ਦੀ ਯਾਦ ਨਹੀਂ ਹੁੰਦੀ, ਸਗੋਂ ਇਹ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਵੀ ਹੁੰਦੀ ਹੈ। ਇਸ ਲਈ ਇਲਾਕੇ ਵਿੱਚ ਮੌਜੂਦ ਇਤਿਹਾਸਕ ਸਥਾਨਾਂ ਦੀ ਸੰਭਾਲ, ਪਹੁੰਚ ਅਤੇ ਸੁੰਦਰੀਕਰਨ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
📲Get App