🔥 ट्रेंडिंग শিলিগুড়িতে প্রবল বৃষ্টিতে ব্যাহত পুজো... બાલાસિનોરમાં ભાથીજી સર્કલના નિર્માણ મા... लक्ष्मी का जन्मदिन धूमधाम से मनाया गया... इलेक्ट्रॉनिक आयोग से गोवा में 97 पात्र... नागालैंड मंत्री सुपोंगमेरेन जामीर ने ए... नागालैंड सीएम ने फेलोशिप कार्यक्रम शुर...
24 सित. 2026
ગુજરાતી मराठी ਪੰਜਾਬੀ বাংলা
ਰੋਪੜ ਸ਼ਹਿਰ ਵਿੱਚ ਵਿਧਾਇਕ ਦਿਨੇਸ਼ ਚੱਢਾ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪੁੱਜ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ
राजनीति

ਰੋਪੜ ਸ਼ਹਿਰ ਵਿੱਚ ਵਿਧਾਇਕ ਦਿਨੇਸ਼ ਚੱਢਾ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪੁੱਜ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

✍️ रिपोर्टर: Sandeep Kumar Joshi 🗓 24 सित. 2026, 06:56 PM 👁 12
शेयर करें: 💬 WhatsApp 📘 Facebook 𝕏 Post

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ।

ਰੂਪਨਗਰ, 23 ਸਤੰਬਰ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਰਕਰਾਂ ਸਮੇਤ ਰੋਪੜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।

ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਮਕਸਦ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਨਾਲ ਪਰਿਵਾਰਾਂ ਨੂੰ ਹੋ ਰਹੇ ਵਿੱਤੀ ਲਾਭ ਬਾਰੇ ਲੋਕਾਂ ਤੱਕ ਸਿੱਧੀ ਜਾਣਕਾਰੀ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ ਖੇਤਰ ਵਿੱਚ ਕੀਤੇ ਸੁਧਾਰਾਂ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਰਾਹੀਂ ਸਰਕਾਰ ਨੇ ਆਮ ਪਰਿਵਾਰਾਂ ਦੇ ਘਰੇਲੂ ਖਰਚੇ ਘਟਾਉਣ ਲਈ ਕੰਮ ਕੀਤਾ ਹੈ।

ਚੱਢਾ ਨੇ ਇਸ ਮੁਹਿੰਮ ਦੀ ਖਾਸੀਅਤ ਦੱਸਦਿਆਂ ਕਿਹਾ ਕਿ ਪਾਰਟੀ ਦੇ ਨੁਮਾਇੰਦੇ ਲੋਕਾਂ ਨੂੰ ਕਿਸੇ ਸਮਾਗਮ ਵਿੱਚ ਬੁਲਾਉਣ ਦੀ ਬਜਾਏ ਖੁਦ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਜਿੱਥੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਸੁਝਾਅ ਅਤੇ ਸਮੱਸਿਆਵਾਂ ਵੀ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੱਧਰ ’ਤੇ ਇਸ ਮੁਹਿੰਮ ਵਿੱਚ ਪਾਰਟੀ ਦੇ ਬੂਥ ਕਮੇਟੀ ਮੈਂਬਰਾਂ ਅਤੇ ਵਰਕਰਾਂ ਦੀ ਵੱਡੀ ਟੀਮ ਘਰ-ਘਰ ਪਹੁੰਚ ਰਹੀ ਹੈ ਅਤੇ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਸਬੰਧੀ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਰੂਪਨਗਰ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਇਹ ਡੋਰ-ਟੂ-ਡੋਰ ਮੁਹਿੰਮ ਜਾਰੀ ਰਹੇਗੀ।
📲Get App