Local
ਖੁਆਸਪੁਰਾ ਵਿਖੇ ਹੋਵੇਗਾ ਬਹੁਜਨ ਨਾਇਕ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਵਿਸ਼ੇਸ਼ ਸਮਾਗਮ ਅਤੇ ਖ਼ੂਨਦਾਨ ਕੈਂਪ
Watch on:
▶️ YouTube
ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ 9 ਅਕਤੂਬਰ 2026 ਨੂੰ ਖੁਆਸਪੁਰਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੀ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਯਾਦਗਾਰੀ ਮਿਸ਼ਨ ਸੁਸਾਇਟੀ, ਜ਼ਿਲ੍ਹਾ ਰੂਪਨਗਰ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਗੁਰੂ ਰਵਿਦਾਸ ਧਰਮਸ਼ਾਲਾ, ਨੇੜੇ ਰਾਧਾ ਸੁਆਮੀ ਸਤਿਸੰਗ ਭਵਨ ਰੂਪਨਗਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ. ਗੁਰਦਰਸ਼ਨ ਸਿੰਘ ਢੋਲਣਮਾਜਰਾ ਨੇ ਕੀਤੀ। ਇਸ ਦੌਰਾਨ 9 ਅਕਤੂਬਰ 2026 ਨੂੰ ਬਹੁਜਨ ਸਮਾਜ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਖੁਆਸਪੁਰਾ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਮੀਟਿੰਗ ਦੌਰਾਨ ਇਹ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੇ ਮੌਕੇ 'ਤੇ ਸਵਰਗੀ ਸ. ਜਸਵਿੰਦਰ ਸਿੰਘ ਜੱਸੀ, ਸਾਬਕਾ ਸਰਪੰਚ ਪਿੰਡ ਖੁਆਸਪੁਰਾ, ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸੇਵਾ ਦਾ ਇੱਕ ਮਹਾਨ ਕਾਰਜ ਹੈ ਅਤੇ ਸਵਰਗੀ ਜਸਵਿੰਦਰ ਸਿੰਘ ਜੱਸੀ ਦੀ ਯਾਦ ਵਿੱਚ ਇਹ ਉਪਰਾਲਾ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਇੱਕ ਸਾਰਥਕ ਯਤਨ ਸਾਬਤ ਹੋਵੇਗਾ।
ਸਮਾਗਮ ਦਾ ਮੁੱਖ ਉਦੇਸ਼ ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼, ਵਿਚਾਰਧਾਰਾ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਯਾਦ ਕਰਨਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਨਾ ਵੀ ਇਸ ਸਮਾਗਮ ਦਾ ਅਹਿਮ ਹਿੱਸਾ ਹੋਵੇਗਾ। ਆਗੂਆਂ ਨੇ ਸਮੂਹ ਸਾਥੀਆਂ, ਸਮਾਜਿਕ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਖ਼ੂਨਦਾਨ ਕੈਂਪ ਵਿੱਚ ਵੀ ਉਤਸ਼ਾਹ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਗਦੀਸ਼ ਸਿੰਘ ਹਵੇਲੀ, ਗੁਰਦਰਸ਼ਨ ਸਿੰਘ ਢੋਲਣਮਾਜਰਾ, ਡਾ. ਰਾਜੇਸ਼ ਬੱਗਣ, ਤਰਸੇਮ ਚੰਦ ਬੈਂਸ, ਪ੍ਰੇਮ ਸਿੰਘ ਫਿੱਡੇ ਸਰਪੰਚ, ਗੁਰਦੇਵ ਸਿੰਘ ਡੱਬਰੀ, ਸੁਰਜੀਤ ਸਿੰਘ ਖੁਆਸਪੁਰਾ, ਅਤੇ ਖੁਸ਼ਹਾਲ ਸਿੰਘ ਖੁਆਸਪੁਰਾ ਸਮੇਤ ਹੋਰ ਕਈ ਸਾਥੀ ਹਾਜ਼ਰ ਸਨ।