🔥 TRENDING KTR Blames Congress for Stalling Hyder... Vedanta pushes Odisha government to fa... ICDI Holds First Workshop to Unveil Od... Delhi Minister Slaps Youth Over Road C... માંગરોળમાં કોળી સમાજ દ્વારા નવરાત્રી મ... आम आदमी पार्टी सभी 11 पंचायत समितियां...
27 Sep 2026•
ગુજરાતી मराठी ਪੰਜਾਬੀ বাংলা
Sarkari Yojana

ਵਿਧਾਇਕ ਦਿਨੇਸ਼ ਚੱਢਾ ਨੇ ਸਿੰਘਪੁਰਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

✍️ Reporter: Sandeep Kumar Joshi 🗓 27 Sep 2026, 03:28 PM 👁 14
Watch on: ▶️ YouTube
Share: 💬 WhatsApp 📘 Facebook 𝕏 Post

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਸਿੰਘਪੁਰਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਰੂਪਨਗਰ, 27 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਸਿੰਘਪੁਰਾ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਦਿੱਤੀ ਗਈ ਬੱਸ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ।

ਵਿਧਾਇਕ ਚੱਢਾ ਨੇ ਤੀਰਥ ਯਾਤਰਾ 'ਤੇ ਜਾਣ ਵਾਲੇ ਸਾਰੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕਰਨਾ ਹੈ। ਅਜਿਹੀਆਂ ਤੀਰਥ ਯਾਤਰਾਵਾਂ ਰਾਹੀਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣ ਦੇ ਨਾਲ-ਨਾਲ ਇਕੱਠੇ ਸਫ਼ਰ ਕਰਨ ਅਤੇ ਆਪਸੀ ਮਿਲਵਰਤਣ ਰਾਹੀਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਵੀ ਮਿਲਦਾ ਹੈ।

ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਹਰ ਧਰਮ ਅਤੇ ਵਰਗ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇੱਥੇ ਨਤਮਸਤਕ ਹੋ ਕੇ ਸੰਗਤ ਨੂੰ ਆਤਮਿਕ ਸਕੂਨ ਮਿਲਦਾ ਹੈ। ਉਨ੍ਹਾਂ ਤੀਰਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਵਾਪਸ ਆਉਣ।

ਇਸ ਮੌਕੇ ਪ੍ਰਧਾਨ ਪਰਵਿੰਦਰ ਬਾਲਾ, ਪ੍ਰਧਾਨ ਰਾਜੂ ਸਤਿਆਲ, ਯੂਥ ਆਗੂ ਪੱਪੀ ਫੂਲ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ, ਵਰਕਰ ਅਤੇ ਸ਼ਰਧਾਲੂ ਹਾਜ਼ਰ ਸਨ।
📲Get App