🔥 ट्रेंडिंग उप. विधायक चंद्रपाल सिंह लोदी गंगा एक्... ਸ਼੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਸਫਾਈ ਸੇਵਕ... भारत ने मोटर दुर्घटना मुआवजे की गणना क... सुहास शेट्टी हत्या के बदले अन्य धर्म क... गुवाहाटी होमस्टे में छात्र की मृत्यु,... அனைத்து வங்கிகளிலும் அடுத்த மூன்று நாட...
27 सित. 2026•
ગુજરાતી मराठी ਪੰਜਾਬੀ বাংলা
सरकारी योजना

ਪਿੰਡ ਸ਼ਾਮਪੁਰਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੰਡੇ ਗਏ ਸਿਹਤ ਬੀਮਾ ਕਾਰਡ

✍️ रिपोर्टर: Sandeep Kumar Joshi 🗓 27 सित. 2026, 03:28 PM 👁 17
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਹਰ ਪਰਿਵਾਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪਿੰਡ ਸ਼ਾਮਪੁਰਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ।

ਰੂਪਨਗਰ, 27 ਸਤੰਬਰ: ਪਿੰਡ ਸ਼ਾਮਪੁਰਾ ਵਿਖੇ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸੰਦੀਪ ਸਿੰਘ ਸ਼ਾਮਪੁਰਾ, ਮੈਂਬਰ ਬਲਾਕ ਸੰਮਤੀ, ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਸਮਾਗਮ ਦੌਰਾਨ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਪ੍ਰਦਾਨ ਕੀਤੇ ਗਏ।

ਚੇਅਰਮੈਨ ਮਲਕੀਤ ਸਿੰਘ ਭੰਗੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਹੁੰਚਯੋਗ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨਾ ਅਤੇ ਇਲਾਜ ਦੇ ਖਰਚੇ ਕਾਰਨ ਪਰਿਵਾਰਾਂ ਉੱਪਰ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਸਮਾਗਮ ਵਿੱਚ ਸਰਪੰਚ ਰਾਜ ਰਾਣੀ, ਸਾਬਕਾ ਸਰਪੰਚ ਕੁਲਵੰਤ ਸਿੰਘ, ਮੈਂਬਰ ਪੰਚਾਇਤ ਪ੍ਰਗਟ ਸਿੰਘ, ਬੀ.ਡੀ.ਪੀ.ਓ. ਅਮਿਤ ਸ਼ਰਮਾ ਅਤੇ ਪੰਚਾਇਤ ਸਕੱਤਰ ਬਲਕਾਰ ਸਿੰਘ ਸਮੇਤ ਪਿੰਡ ਦੇ ਹੋਰ ਵਸਨੀਕ ਵੀ ਮੌਜੂਦ ਸਨ। ਅਧਿਕਾਰੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਅਤੇ ਲਾਭ ਸਿੱਧੇ ਲੋਕਾਂ ਤੱਕ ਪਹੁੰਚਦੇ ਹਨ।
📲Get App