🔥 ट्रेंडिंग Gautam Mishra se milne aaye bsp ke net... મહેસાણા LCB દ્વારા પ્રોહીબીશન ગુનામાં... मुख्यमंत्री आवास घेराव के दौरान छात्रो... ‘फर्स्ट क्रिसमस’ फ़िल्म का शूटींग श्रो... ‘ओका कोर्ट केस’ ने नई फ़िल्म में समकाल... मेघालय का लक्ष्य 16 बिलियन डॉलर की अर्...
28 सित. 2026•
ગુજરાતી मराठी ਪੰਜਾਬੀ বাংলা

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮਾਲੇਰਕੋਟਲਾ ਪੁੱਜਣ ’ਤੇ ਅਮਨ ਥਾਪਰ ਅਤੇ ਲੋਮਸ਼ ਸ਼ਰਮਾ ਵੱਲੋਂ ਸਵਾਗਤ

✍️ रिपोर्टर: Kimmy Arora 🗓 28 सित. 2026, 04:36 PM 👁 29
यहाँ देखें: ▶️ YouTube
शेयर करें: 💬 WhatsApp 📘 Facebook 𝕏 Post
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮਾਲੇਰਕੋਟਲਾ ਪੁੱਜਣ ’ਤੇ ਅਮਨ ਥਾਪਰ ਅਤੇ ਲੋਮਸ਼ ਸ਼ਰਮਾ ਵੱਲੋਂ ਸਵਾਗਤ

ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਮੰਗ; ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ

ਮਾਲੇਰਕੋਟਲਾ, 28 ਸਤੰਬਰ (ਕਿੱਮੀ ਅਰੋੜਾ): ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਪੁੱਜੀ। ਯਾਤਰਾ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਯੂਥ ਲੋਮਸ ਸ਼ਰਮਾ ਵੱਲੋਂ ਭਾਜਪਾ ਵਰਕਰਾਂ ਅਤੇ ਸ਼ਹਿਰ ਨਿਵਾਸੀਆਂ ਸਮੇਤ ਸਵਾਗਤ ਕੀਤਾ ਗਿਆ।

ਯਾਤਰਾ ਸੰਦੌੜ ਤੋਂ ਰਵਾਨਾ ਹੋ ਕੇ ਰਾਏਕੋਟ ਰੋਡ, ਕੁਟੀ ਰੋਡ ਅਤੇ ਸਟਾ ਬਾਜ਼ਾਰ ਰਾਹੀਂ ਦਿੱਲੀ ਗੇਟ ਪਹੁੰਚੀ। ਇਸ ਦੌਰਾਨ ਯੂਥ ਦੇ ਸਾਬਕਾ ਪ੍ਰਧਾਨ ਲੋਮਸ਼ ਸ਼ਰਮਾ ਦੇ ਨਿਵਾਸ ਸਥਾਨ ਅੱਗੇ ਵੀ ਵਰਕਰਾਂ ਵੱਲੋਂ ਯਾਤਰਾ ਦਾ ਅਮਨ ਥਾਪਰ ਅਤੇ ਲੌਮਸ਼ ਸ਼ਰਮਾ ਨੇ ਸਵਾਗਤ ਕੀਤਾ ਗਿਆ।

ਇਸ ਮੌਕੇ ਅਮਨ ਥਾਪਰ ਅਤੇ ਲੌਮਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਪਛਾਣ ਲੰਮੇ ਸਮੇਂ ਤੋਂ ਖੇਤੀਬਾੜੀ, ਦੁੱਧ ਅਤੇ ਮਿਹਨਤਕਸ਼ ਲੋਕਾਂ ਦੀ ਧਰਤੀ ਵਜੋਂ ਰਹੀ ਹੈ, ਪਰ ਨਸ਼ਿਆਂ ਦੀ ਸਮੱਸਿਆ ਨੇ ਕਈ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਅਮਨ ਥਾਪਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਸਮਾਜ ਦੀ ਸਰਗਰਮ ਭੂਮਿਕਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮਾਂ, ਰੁਜ਼ਗਾਰ ਦੇ ਮੌਕੇ ਅਤੇ ਖੇਡਾਂ ਸਮੇਤ ਵੱਖ-ਵੱਖ ਪੱਧਰਾਂ ’ਤੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੌਕਾ ਦੇਣ ਦੀ ਅਪੀਲ ਵੀ ਕੀਤੀ।

ਥਾਪਰ ਨੇ ਕਿਹਾ ਕਿ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ, ਸਮਾਜ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਦਵਿੰਦਰ ਸਿੰਗਲਾ ਬੋਬੀ, ਸੁਰੇਸ਼ ਜੈਨ,ਲਿਆਕਤ ਅਲੀ, ਅਰਪਿਤ ਨਵੀਂ ਜਸਵਿੰਦਰ ਸਿੰਘ ਸਮੇਤ ਪਾਰਟੀ ਦੇ ਵੱਖ-ਵੱਖ ਆਗੂ ਅਤੇ ਵਰਕਰ ਹਾਜ਼ਰ ਸਨ।
📲Get App