🔥 TRENDING ગણેશ વિસર્જન સમયે જૂની અદાવતે બે જૂથો... भैरमगढ़ में नगर पंचायत को हटाने और ग्र... Supreme Court Declines to Intervene in... Chhattisgarh CM Visits Flood‑Hit Sukma... Heavy Rains in Chhattisgarh Leave 8 De... LPU Suspends Classes for 10 Days as Pr...
28 Sep 2026•
ગુજરાતી मराठी ਪੰਜਾਬੀ বাংলা
Politics

ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ: ਅਜੈਵੀਰ ਸਿੰਘ ਲਾਲਪੁਰਾ

✍️ Reporter: Sandeep Kumar Joshi 🗓 28 Sep 2026, 07:36 PM 👁 11
Watch on: ▶️ YouTube
Share: 💬 WhatsApp 📘 Facebook 𝕏 Post

ਭਾਜਪਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਣ ਨੂੰ ਕਾਂਗਰਸ ਅਤੇ ਇੰਡੀ ਗਠਜੋੜ ਦੀ ਹਤਾਸ਼ਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਸਾਂਝੇ ਬਿਆਨ ਤੋਂ ਬਾਅਦ ਵਿਰੋਧੀ ਧਿਰਾਂ ਨੂੰ ਹੁਣ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਕੇਂਦਰੀ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਣਾ, ਕਾਂਗਰਸ ਅਤੇ ਇੰਡੀ ਗਠਜੋੜ ਦੀ ਹਤਾਸ਼ਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਹੁਣ ਤਿੰਨੇ ਚੋਣ ਕਮਿਸ਼ਨਾਂ ਵੱਲੋਂ ਬੈਠਕ ਤੋਂ ਬਾਅਦ ਸਾਂਝਾ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਨੂੰ ਮੂੰਹ ਲੁਕਾਉਣ ਲਈ ਥਾਂ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਕਦੇ ਵੋਟਿੰਗ ਮਸ਼ੀਨਾਂ ਅਤੇ ਕਦੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਚੁੱਕਣਾ ਕਾਂਗਰਸ ਦੀ ਆਦਤ ਬਣ ਚੁੱਕੀ ਹੈ। ਇੱਕ ਤੋਂ ਬਾਅਦ ਇੱਕ ਚੋਣਾਂ ਦੀ ਹਾਰ ਤੋਂ ਬਾਅਦ ਲਾਚਾਰ ਇੰਡੀ ਗਠਜੋੜ ਨੇ ਹੁਣ ਕੇਂਦਰੀ ਚੋਣ ਕਮਿਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਚਾਲ ਚੱਲੀ ਸੀ, ਜੋ ਹੁਣ ਪੂਰੀ ਤਰ੍ਹਾਂ ਨਾਕਾਮ ਹੋ ਗਈ ਅਤੇ ਇਨ੍ਹਾਂ ਦਾ ਭਾਂਡਾ ਫੁੱਟ ਗਿਆ।

ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਡਾ. ਐੱਸ.ਐੱਸ. ਸੰਧੂ ਤੇ ਡਾ. ਵਿਵੇਕ ਜੋਸ਼ੀ ਦੀ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਸਾਂਝੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਭਰ ਵਿੱਚ ਜਾਰੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਸਮੇਤ ਕਮਿਸ਼ਨ ਦੇ ਸਾਰੇ ਅਹਿਮ ਫੈਸਲੇ ਸਰਬਸੰਮਤੀ ਨਾਲ ਲਏ ਗਏ ਹਨ। ਇਨ੍ਹਾਂ ਵਿੱਚ 24 ਜੂਨ 2025 ਨੂੰ ਜਾਰੀ ਕੀਤਾ ਗਿਆ ਮੂਲ ਆਦੇਸ਼ ਅਤੇ ਇਸ ਤੋਂ ਬਾਅਦ ਵੱਖ-ਵੱਖ ਪੜਾਵਾਂ ਲਈ ਤੈਅ ਕੀਤੀ ਗਈ ਸਮਾਂ-ਸਾਰਣੀ ਵੀ ਸ਼ਾਮਲ ਹੈ, ਜੋ ਪੂਰੇ ਚੋਣ ਕਮਿਸ਼ਨ ਦੀ ਸਹਿਮਤੀ ਨਾਲ ਤੈਅ ਕੀਤੀ ਗਈ।

ਉਨ੍ਹਾਂ ਚੋਣ ਕਮਿਸ਼ਨ ਦੇ ਵਿਰੋਧ ਵਿੱਚ ਮੁਜ਼ਾਹਰੇ ਅਤੇ ਪ੍ਰੈਸ ਕਾਨਫਰੰਸਾਂ ਕਰਨ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਿੱਧਾ ਸਵਾਲ ਕੀਤਾ ਕਿ ਚੋਣ ਕਮਿਸ਼ਨ ਦੀ ਮੀਟਿੰਗ ਅਤੇ ਇਸ ਤੋਂ ਬਾਅਦ ਜਾਰੀ ਸਾਂਝੇ ਪ੍ਰੈਸ ਬਿਆਨ ਮਗਰੋਂ ਕੀ ਹੁਣ ਉਹ ਆਪਣਾ ਸਟੈਂਡ ਸਪੱਸ਼ਟ ਕਰਨਗੇ? ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸਾਰੇ ਪ੍ਰਮੁੱਖ ਫੈਸਲੇ ਸਰਬਸੰਮਤੀ ਨਾਲ ਲਏ ਜਾਣ ਦੇ ਸਪੱਸ਼ਟੀਕਰਨ ਨੇ ਵਿਰੋਧੀ ਧਿਰ ਵੱਲੋਂ ਖੜ੍ਹੇ ਕੀਤੇ ਜਾ ਰਹੇ ਭਰਮ ਅਤੇ ਮਨਘੜਤ ਕਹਾਣੀਆਂ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ।

ਲਾਲਪੁਰਾ ਨੇ ਕਿਹਾ ਕਿ ਕੈਬਨਿਟ ਸਕੱਤਰ ਨੂੰ ਭੇਜੇ ਗਏ ਪੱਤਰ ਨੂੰ ਵੀ ਵਿਰੋਧੀ ਧਿਰ ਵੱਲੋਂ ਐੱਸਆਈਆਰ ਨਾਲ ਜੋੜ ਕੇ ਸਿਆਸੀ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪੱਤਰ ਨਾ ਕਿਸੇ ਨੀਤੀਗਤ ਮਾਮਲੇ ਨਾਲ ਸਬੰਧਤ ਸੀ ਅਤੇ ਨਾ ਹੀ ਐੱਸਆਈਆਰ ਨਾਲ, ਸਗੋਂ ਡੈਪੂਟੇਸ਼ਨ ’ਤੇ ਆਏ ਇੱਕ ਅਧਿਕਾਰੀ ਦੀ ਪ੍ਰਬੰਧਕ ਕਾਰਜਸ਼ੈਲੀ ਨਾਲ ਜੁੜਿਆ ਅੰਦਰੂਨੀ ਮਾਮਲਾ ਸੀ। ਉਨ੍ਹਾਂ ਕਿਹਾ ਕਿ ਇੱਕ ਰੋਜ਼ਾਨਾ ਅੰਗਰੇਜ਼ੀ ਅਖ਼ਬਾਰ ਵਿੱਚ ਪ੍ਰਕਾਸ਼ਿਤ ਰਿਪੋਰਟ ਨੂੰ ਆਧਾਰ ਬਣਾ ਕੇ ਵਿਰੋਧੀ ਧਿਰ ਨੇ ਚੋਣ ਕਮਿਸ਼ਨ ਅਤੇ ਦੇਸ਼ ਦੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ ਚੁੱਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਹੁਣ ਚੋਣ ਕਮਿਸ਼ਨ ਵੱਲੋਂ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਕਾਂਗਰਸ ਅਤੇ ‘ਆਪ’ ਨੂੰ ਆਪਣੀ ਸਥਿਤੀ ਲੋਕਾਂ ਸਾਹਮਣੇ ਸਪੱਸ਼ਟ ਕਰਨੀ ਚਾਹੀਦੀ ਹੈ। ਫਾਰਮ-6 ਦੇ ਮੁੱਦੇ ’ਤੇ ਭਾਜਪਾ ਆਗੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਵੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ SIR ਨਾਲ ਸਬੰਧਤ ਫਾਰਮ-6 ਦੇ ਐਲਾਨ-ਪੱਤਰ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਜਾਇਜ਼ ਠਹਿਰਾਇਆ ਹੈ, ਜਦਕਿ ਗੈਰ-SIR ਸਮੇਂ ਦੌਰਾਨ Registration of Electors Rules, 1960 ਤਹਿਤ ਪਹਿਲਾਂ ਵਾਲਾ ਫਾਰਮ ਹੀ ਲਾਗੂ ਹੈ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਵਿੱਚ ਕੋਈ ਹੇਰ-ਫੇਰ ਨਹੀਂ ਕੀਤਾ ਗਿਆ ਅਤੇ ਇਸ ਮੁੱਦੇ ’ਤੇ ਫੈਲਾਏ ਜਾ ਰਹੇ ਭਰਮ ਦਾ ਤੱਥਾਂ ਨਾਲ ਕੋਈ ਆਧਾਰ ਨਹੀਂ ਹੈ।
📲Get App