🔥 TRENDING સુરત RTO કચેરીમાં જાગૃત નાગરિક પર હુમલ... સાબરકાંઠાના-: હિંમતનગરમાં DGP કપ સાયક્... ಗುರುರಾಜ್ ಅವರ ನಿವೃತ್ತಿ ಜೀವನ ಸುಖಕರವಾಗಿರಲ... ग्वालियर में 'जय भोले नाश्ता' का सड़क... शिवपुरी: कोर्ट रोड को अतिक्रमण मुक्त ब... CISF Camp Firing Incident Reported
30 Sep 2026•
ગુજરાતી मराठी ਪੰਜਾਬੀ বাংলা
Local

ਨੂਰਪੁਰਬੇਦੀ: ਵਿਧਾਇਕ ਚੱਢਾ ਨੇ ਪਾਠੀ ਸਿੰਘਾਂ ਨਾਲ ਕੀਤੀ ਮੀਟਿੰਗ, ਮੰਗਾਂ ਸੁਣੀਆਂ

✍️ Reporter: Sandeep Kumar Joshi 🗓 30 Sep 2026, 06:55 PM 👁 13
Share: 💬 WhatsApp 📘 Facebook 𝕏 Post

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ ਨੂਰਪੁਰਬੇਦੀ ਵਿਖੇ ਖੇਤਰ ਦੇ ਪਾਠੀ ਸਿੰਘਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਧਰਮ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਨੂਰਪੁਰਬੇਦੀ, 30 ਸਤੰਬਰ: ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ ਨੂਰਪੁਰਬੇਦੀ ਵਿਖੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਪਾਠੀ ਸਿੰਘਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪਾਠੀ ਸਿੰਘਾਂ ਦੀਆਂ ਸਮੱਸਿਆਵਾਂ, ਉਨ੍ਹਾਂ ਦੀਆਂ ਮੰਗਾਂ ਅਤੇ ਧਰਮ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਪਾਠੀ ਸਿੰਘਾਂ ਵੱਲੋਂ ਮੁੱਖ ਤੌਰ 'ਤੇ ਉਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਯੋਗ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਰੱਖੀ ਗਈ। ਇਸ ਤੋਂ ਇਲਾਵਾ, ਧਰਮ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ, ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਪਾਠੀ ਸਿੰਘਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਦੀ ਕੌਂਸਲਿੰਗ ਕਰਵਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ। ਪਾਠੀ ਸਿੰਘਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਉਨ੍ਹਾਂ ਦੀਆਂ ਭੇਟਾਵਾਂ ਸਬੰਧੀ ਉਚਿਤ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ।

ਵਿਧਾਇਕ ਦਿਨੇਸ਼ ਚੱਢਾ ਨੇ ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਪਾਠੀ ਸਿੰਘ ਸਿੱਖ ਧਰਮ ਦੀਆਂ ਪ੍ਰੰਪਰਾਵਾਂ, ਗੁਰਬਾਣੀ ਅਤੇ ਧਾਰਮਿਕ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਾਠੀ ਸਿੰਘ ਸਿਰਫ਼ ਧਾਰਮਿਕ ਰਸਮਾਂ ਨਿਭਾਉਣ ਤੱਕ ਸੀਮਤ ਨਹੀਂ, ਸਗੋਂ ਸਮਾਜ ਨੂੰ ਸਹੀ ਦਿਸ਼ਾ ਦੇਣ ਅਤੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਚੱਢਾ ਨੇ ਭਰੋਸਾ ਦਿੱਤਾ ਕਿ ਪਾਠੀ ਸਿੰਘਾਂ ਦੀ ਸੁਰੱਖਿਆ, ਸਨਮਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਦਿਸ਼ਾ ਵਿੱਚ ਯੋਗ ਉਪਰਾਲੇ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਵੀ ਪਾਠੀ ਸਿੰਘਾਂ ਦਾ ਸਤਿਕਾਰ ਕਰਨ ਅਤੇ ਧਰਮ ਪ੍ਰਚਾਰ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਪ੍ਰਧਾਨ ਜਗਦੀਪ ਸਿੰਘ ਦੀਪੀ ਕੋਲਾਪੁਰ, ਬਾਬਾ ਜੰਗ ਸਿੰਘ ਹੈੱਡ ਗ੍ਰੰਥੀ ਪੀਰ ਬਾਬਾ ਜਿੰਦਾ ਸ਼ਹੀਦ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ।
📲Get App