🔥 TRENDING Karnataka to award Rs 1 crore and 2% s... BJP Accuses Rahul Gandhi of Spreading... Rajasthan SET 2026 Answer Key Out – Ex... IHCL Opens New Gateway in Alwar, Rajas... Tamil Nadu Meteorological Department I... MP High Court Receives Plea Against Uj...
06 Oct 2026•
ગુજરાતી मराठी ਪੰਜਾਬੀ বাংলা
Politics

ਰੂਪਨਗਰ ਵਿੱਚ ਨਿਸ਼ਾ ਚੱਢਾ ਨੇ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ

✍️ Reporter: Sandeep Kumar Joshi 🗓 06 Oct 2026, 06:40 PM 👁 19
Watch on: ▶️ YouTube
Share: 💬 WhatsApp 📘 Facebook 𝕏 Post

ਹਲਕਾ ਰੂਪਨਗਰ ਦੇ ਵਿਧਾਇਕ ਦੀ ਪਤਨੀ ਨਿਸ਼ਾ ਚੱਢਾ ਵੱਲੋਂ ਵਾਰਡ ਨੰਬਰ 7 ਵਿੱਚ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿੱਥੇ ਉਨ੍ਹਾਂ ਨੇ ਆਤਮ-ਨਿਰਭਰਤਾ ਅਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਦਿਵਾਈ।

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਨਿਸ਼ਾ ਚੱਢਾ ਵੱਲੋਂ ਵਾਰਡ ਨੰਬਰ 7 ਵਿਖੇ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਨਿਸ਼ਾ ਚੱਢਾ ਨੇ ਮਹਿਲਾਵਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ।

ਇਸ ਮੌਕੇ ਨਿਸ਼ਾ ਚੱਢਾ ਨੇ ਕਿਹਾ ਕਿ ਮਹਿਲਾਵਾਂ ਕਿਸੇ ਵੀ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮਹਿਲਾਵਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਨਿਸ਼ਾ ਚੱਢਾ ਨੇ ਦੱਸਿਆ ਕਿ ‘ਮਾਨ ਦੇ ਮੁਨਾਫੇ’ ਵਰਗੇ ਪ੍ਰੋਗਰਾਮਾਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਮੁਸ਼ਕਲਾਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਭਾਗੀਦਾਰੀ ਤੋਂ ਬਿਨਾਂ ਕਿਸੇ ਵੀ ਸਮਾਜ ਦਾ ਸਰਬਪੱਖੀ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ।
📲Get App