🔥 TRENDING Odisha Govt Emphasises Safety, Rapid R... Kharif Rice Acreage Declines, Says Ind... Ludhiana Land Dispute Turns Violent, Y... केशवाही चौकी क्षेत्र में अवैध रेत खनन... Education Minister Flags Off Chief Min... Shopkeeper Arrested in Delhi for Posse...
08 Oct 2026•
ગુજરાતી मराठी ਪੰਜਾਬੀ বাংলা
Health

ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਲਈ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ

✍️ Reporter: Gaurav Sharma 🗓 07 Oct 2026, 11:18 PM 👁 14
Share: 💬 WhatsApp 📘 Facebook 𝕏 Post

ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਲਈ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ

'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਲਈ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ; 14 ਤਰੀਕ ਨੂੰ ਡੇਰਾਬੱਸੀ ਵਿਖੇ ਲੱਗੇਗਾ ਵਿਸ਼ਾਲ ਕੈਂਪ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਸਹਿਯੋਗ ਨਾਲ 'ਅਟਲ ਵਯੋ ਅਭਿਉਦੈ ਯੋਜਨਾ' (AVYAY) ਅਤੇ 'ਸਟੇਟ ਐਕਸ਼ਨ ਪਲਾਨ ਫ਼ਾਰ ਸੀਨੀਅਰ ਸਿਟੀਜ਼ਨਜ਼ 2026-27' ਅਧੀਨ "ਸਾਡੇ ਬਜ਼ੁਰਗ, ਸਾਡਾ ਮਾਣ" ਪ੍ਰੋਜੈਕਟ ਤਹਿਤ ਬਜ਼ੁਰਗਾਂ ਲਈ ਇੱਕ ਵਿਸ਼ੇਸ਼ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।
ਜਾਣਕਾਰੀ ਦਿੰਦਿਆਂ SMO ਡਾਕਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਇਹ ਅਹਿਮ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਬੁਢਾਪੇ ਦੀ ਉਮਰ ਵਿੱਚ ਕੋਈ ਵੀ ਬਜ਼ੁਰਗ ਸਮੇਂ ਸਿਰ ਸਹੀ ਇਲਾਜ ਤੋਂ ਵਾਂਝਾ ਨਾ ਰਹੇ। ਇਸ ਕੈਂਪ ਦੌਰਾਨ 60 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨਾਂ ਦੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਜਾਂਚ ਕੀਤੀ ਗਈ।
ਕੈਂਪ ਦੌਰਾਨ ਬਜ਼ੁਰਗਾਂ ਦੀਆਂ ਆਮ ਸਿਹਤ ਸਮੱਸਿਆਵਾਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ, ਗੋਡਿਆਂ ਅਤੇ ਹੱਡੀਆਂ ਦੀ ਕਮਜ਼ੋਰੀ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਅੱਖਾਂ ਦੀ ਜਾਂਚ ਕਰਕੇ ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦੇ ਆਪ੍ਰੇਸ਼ਨ ਕਰਕੇ ਮੁਫ਼ਤ ਲੈਂਜ਼ ਪਾਉਣ ਅਤੇ ਲੋੜਵੰਦਾਂ ਨੂੰ ਐਨਕਾਂ ਦੇਣ ਦਾ ਪ੍ਰਬੰਧ ਕੀਤਾ ਗਿਆ, ਜਦਕਿ ਘੱਟ ਸੁਣਨ ਵਾਲੇ ਬਜ਼ੁਰਗਾਂ ਨੂੰ ਕੰਨਾਂ ਦੀਆਂ ਮਸ਼ੀਨਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੈਂਪ ਵਿੱਚ ਕੈਂਸਰ ਦੀ ਸਕ੍ਰੀਨਿੰਗ ਵੀ ਕੀਤੀ ਗਈ, ਜਿਸ ਤਹਿਤ ਔਰਤਾਂ ਵਿੱਚ ਛਾਤੀ ਤੇ ਬੱਚੇਦਾਨੀ ਦੇ ਕੈਂਸਰ ਅਤੇ ਪੁਰਸ਼ਾਂ ਵਿੱਚ ਮੂੰਹ ਦੇ ਕੈਂਸਰ ਦੀ ਸ਼ੁਰੂਆਤੀ ਜਾਂਚ ਕੀਤੀ ਗਈ ਤਾਂ ਜੋ ਸਮੇਂ ਰਹਿੰਦਿਆਂ ਇਲਾਜ ਸ਼ੁਰੂ ਹੋ ਸਕੇ।
ਡਾਕਟਰਾਂ ਨੇ ਦੱਸਿਆ ਕਿ ਇੱਕੋ ਦਿਨ ਵਿੱਚ ਸਾਰੇ ਬਜ਼ੁਰਗਾਂ ਤੱਕ ਪਹੁੰਚ ਕਰਨਾ ਸੰਭਵ ਨਾ ਹੋਣ ਕਾਰਨ, ਇਸ ਲੜੀ ਤਹਿਤ ਆਉਣ ਵਾਲੀ 14 ਤਰੀਕ ਨੂੰ ਕਮਿਊਨਿਟੀ ਹਾਲ, ਤਹਿਸੀਲ ਰੋਡ (ਨੇੜੇ ਮਿਊਂਸਪਲ ਕਮੇਟੀ), ਡੇਰਾਬੱਸੀ ਵਿਖੇ ਇਸ ਤੋਂ ਵੀ ਵੱਡਾ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਬਜ਼ੁਰਗ ਇਹਨਾਂ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ।
📲Get App