🔥 ट्रेंडिंग સેવાસેતુ કાર્યક્રમનું આયોજન બારોલીયા ખ... ଧଳପୁରରେ ଗ୍ରାମ ସ୍ତରୀୟ ଶିଶୁ ସୁରକ୍ଷା କମିଟ... મહાનુભવ શ્રી વડાપ્રધાન નરેન્દ્ર મોદીએ... छत्तीसगढ़ सरकार ने हेलिकॉप्टर दावे में... सीईसी गीयनश कुमार की छत्तीसगढ़ यात्रा... एनटीपीसी ने छत्तीसगढ़ गैसिफिकेशन परियो...
07 अक्टू. 2026•
ગુજરાતી मराठी ਪੰਜਾਬੀ বাংলা
ਰੂਪਨਗਰ ਵਿੱਚ ਭਾਜਪਾ ਦਾ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ
राजनीति

ਰੂਪਨਗਰ ਵਿੱਚ ਭਾਜਪਾ ਦਾ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

✍️ रिपोर्टर: Sandeep Kumar Joshi 🗓 07 अक्टू. 2026, 06:40 PM 👁 23
शेयर करें: 💬 WhatsApp 📘 Facebook 𝕏 Post

ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ। ਮਨਪ੍ਰੀਤ ਸਿੰਘ ਬਾਦਲ ਅਤੇ ਪਰਮਿੰਦਰ ਸਿੰਘ ਬਰਾੜ ਦੀ ਮੌਜੂਦਗੀ ਵਿੱਚ ਪਾਰਦਰਸ਼ਤਾ ਦੀ ਮੰਗ ਕੀਤੀ ਗਈ।

ਰੂਪਨਗਰ, 7 ਅਕਤੂਬਰ: ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਭਾਜਪਾ ਜ਼ਿਲ੍ਹਾ ਰੂਪਨਗਰ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਦੌਰਾਨ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਜਪਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸ੍ਰੀ ਪਰਮਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਦੀ ਮੌਜੂਦਗੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਡਾ. ਸ਼ੁਭਾਸ਼ ਸ਼ਰਮਾ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਪਾਰਟੀ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਦਾਵਾ ਕੀਤਾ ਕਿ ਭਾਜਪਾ ਪੰਜਾਬ ਦੀ ਕਥਿਤ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।

ਭਾਜਪਾ ਆਗੂਆਂ ਨੇ ਸਰਕਾਰ ਤੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦਾ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਸਬੰਧੀ ਦੋਸ਼ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਲੋਕਤੰਤਰਿਕ ਢੰਗ ਨਾਲ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾਉਂਦੀ ਰਹੇਗੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰਦੀ ਰਹੇਗੀ।

ਰੋਸ ਪ੍ਰਦਰਸ਼ਨ ਵਿੱਚ ਸ੍ਰੀ ਰਾਜੇਸ਼ ਚੌਧਰੀ, ਡਾ. ਸ਼ੁਭਾਸ਼ ਸ਼ਰਮਾ, ਜੀਵਨ ਕੁਮਾਰ, ਜਗਦੀਸ਼ ਚੰਦਰ ਕਾਜਲਾ, ਰਮਨ ਜਿੰਦਲ, ਅਰਸ਼ ਬਾਠ ਮਗਰੋੜ, ਓਂਕਾਰ ਅਭਿਆਣਾ, ਨਵੀਨ ਕੁਮਾਰ, ਰੋਸ਼ਨ ਲਾਲ ਟੇਡੇਵਾਲ, ਕ੍ਰਿਸ਼ਨ ਕੁਮਾਰ ਅੱਤਰੀ, ਐਡਵੋਕੇਟ ਨਿਪੁਣ ਸੋਨੀ, ਅਭਿਸ਼ੇਕ ਅਗਨੀਹੋਤਰੀ, ਸੰਜੇ ਪ੍ਰਤਾਪ ਜੈਨ, ਰਾਜ ਕੁਮਾਰ, ਧਰਮਿੰਦਰ ਕੁਮਾਰ, ਸਤਿੰਦਰ ਨਾਗੀ, ਜਗਮੰਦੀਪ ਸਿੰਘ ਪਰਹੀ, ਹੇਮੰਤ ਕੱਕੜ, ਜਤਿੰਦਰ ਸਿੰਘ ਅਠਵਾਲ, ਸੁਨੀਲ ਸ਼ੁਕਲਾ, ਮੋਨਿਕਾ ਸ਼ਰਮਾ, ਜੋਤੀ ਨਾਗੀ, ਅਮਰਪ੍ਰੀਤ ਸਿੰਘ ਨੰਨਾ, ਰਾਜੇਸ਼ ਕੁਮਾਰ ਨਿਝਾਵਨ, ਰਾਜੂ ਮੈਡੀਕੋਸ, ਇੰਦਰਪਾਲ ਸਿੰਘ ਲੋਹਗੜ੍ਹ ਅਤੇ ਧਰਮਿੰਦਰ ਸਿੰਘ ਮਲਿਕਪੁਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਰਹੇ। ਇਸ ਪ੍ਰਦਰਸ਼ਨ ਵਿੱਚ ਭਾਜਪਾ ਦੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਮੰਡਲ ਅਤੇ ਬੂਥ ਪੱਧਰ ਤੱਕ ਦੇ ਵਰਕਰਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ।
📲Get App