🔥 TRENDING Chhattisgarh Bags Rs 43,600 Crore Inve... 22‑Year‑Old Acid Attack Survivor in Ch... Punjab CM Urges CBI to Reveal Findings... Punjab Govt Tightens Crop Credit Rules... Sara Ali Khan Revives Mother Amrita Si... દુર્ગાપુર (જી.આઇ.ડી.સી.) પાછળ આવેલ સરક...
08 Oct 2026•
ગુજરાતી मराठी ਪੰਜਾਬੀ বাংলা
ਗੁਰਤੇਜ ਸਿੰਘ ਬੈਨੀਪਾਲ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ,
 ਦਿੱਤੀਆਂ ਵਧਾਈਆਂ

ਗੁਰਤੇਜ ਸਿੰਘ ਬੈਨੀਪਾਲ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ, ਦਿੱਤੀਆਂ ਵਧਾਈਆਂ

✍️ Reporter: Gaurav Sharma 🗓 07 Oct 2026, 11:15 PM 👁 13
Share: 💬 WhatsApp 📘 Facebook 𝕏 Post

ਗੁਰਤੇਜ ਸਿੰਘ ਬੈਨੀਪਾਲ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ, ਦਿੱਤੀਆਂ ਵਧਾਈਆਂ

ਗੁਰਤੇਜ ਸਿੰਘ ਬੈਨੀਪਾਲ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ,
ਦਿੱਤੀਆਂ ਵਧਾਈਆਂ

ਹਲਕਾ ਡੇਰਾਬੱਸੀ ਦੇ ਮੁੱਦਿਆਂ ’ਤੇ ਵੀ ਹੋਈ ਵਿਚਾਰ-ਚਰਚਾ

ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਤੇਜ ਸਿੰਘ ਬੈਨੀਪਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੁਰਤੇਜ ਸਿੰਘ ਬੈਨੀਪਾਲ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਵਧਾਈਆਂ ਦਿੱਤੀਆਂ।
ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਹਲਕਾ ਡੇਰਾਬੱਸੀ ਨਾਲ ਸਬੰਧਤ ਵੱਖ-ਵੱਖ ਲੋਕ ਮਸਲਿਆਂ, ਇਲਾਕੇ ਦੇ ਵਿਕਾਸ ਅਤੇ ਪਾਰਟੀ ਦੇ ਜਥੇਬੰਦਕ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਗੁਰਤੇਜ ਸਿੰਘ ਬੈਨੀਪਾਲ ਨੇ ਹਲਕੇ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਜਾਣੂ ਕਰਵਾਇਆ।
ਇਸ ਮੌਕੇ ਗੁਰਤੇਜ ਸਿੰਘ ਬੈਨੀਪਾਲ ਨੇ ਕਿਹਾ ਕਿ ਪਰਗਟ ਸਿੰਘ ਵਰਗੇ ਤਜਰਬੇਕਾਰ ਅਤੇ ਸਰਗਰਮ ਆਗੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਪਰਗਟ ਸਿੰਘ ਨੂੰ ਭਰੋਸਾ ਦਿਵਾਇਆ ਕਿ ਡੇਰਾਬੱਸੀ ਹਲਕੇ ਦੇ ਕਾਂਗਰਸੀ ਆਗੂ ਅਤੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਵੱਡੀ ਲੀਡ ਹਾਸਿਲ ਕਰੇਗਾ।
📲Get App