Agriculture
ਫਾਜ਼ਿਲਕਾ ਦੀ ਦਾਣਾ ਮੰਡ ਬਰਸਾਤੀ ਨੁਕਸਾਨ ਤੋਂ ਬਾਅਦ ਸੜਕਾਂ 'ਤੇ ਉਤਰੇ ਕਿਸਾਨ-ਆੜ੍ਹਤੀ
Watch on:
▶️ YouTube
ਫਾਜ਼ਿਲਕਾ ਦੀ ਦਾਣਾ ਮੰਡ ਬਰਸਾਤੀ ਨੁਕਸਾਨ ਤੋਂ ਬਾਅਦ ਸੜਕਾਂ 'ਤੇ ਉਤਰੇ ਕਿਸਾਨ-ਆੜ੍ਹਤੀ
ਫਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਮੰਡੀ ਵਿੱਚ ਪਏ ਝੋਨੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਬਾਰਿਸ਼ ਦੇ ਪਾਣੀ ਕਾਰਨ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਣ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ। ਝੋਨੇ ਦੀ ਲਿਫਟਿੰਗ ਅਤੇ ਸਟੋਰੇਜ ਦੇ ਢੁਕਵੇਂ ਪ੍ਰਬੰਧ ਨਾ ਹੋਣ ਦੇ ਵਿਰੋਧ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਪ੍ਰਸ਼ਾਸਨ ’ਤੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਦੇ ਪੁਖ਼ਤਾ ਪ੍ਰਬੰਧ ਨਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਦੇਰੀ ਹੋਣ ਅਤੇ ਸਟੋਰੇਜ ਲਈ ਢੁਕਵੀਂ ਜਗ੍ਹਾ ਦੀ ਘਾਟ ਕਾਰਨ ਝੋਨੇ ਦੇ ਢੇਰ ਲੱਗੇ ਹੋਏ ਹਨ। ਅਜਿਹੇ ਵਿੱਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।