🔥 ट्रेंडिंग ਹੋਸ਼ਿਆਰਪੁਰ ਮੰਡੀ ਵਿੱਚ ਬਾਰਸ਼ ਦੇ ਪਾਣੀ ਕਾਰ... धूमधाम उत्साह के साथ मनाई गई भगवान अग्... नवरात्र के दौरान महिला पुलिसकर्मी सादी... ગુજરાતમાં NPSથી OPS રૂપાંતરણમાં ઐતિહાસ... *কলকাতা-তে মহালয়া'য় দেবীপক্ষের শুভ সূ... भागलपुर में CNG ऑटो से 15 किलो गांजा ब...
11 अक्टू. 2026•
ગુજરાતી मराठी ਪੰਜਾਬੀ বাংলা
ਬਠਿੰਡਾ ਦਾਣਾ ਮੰਡੀ ਦਾ ਦੌਰਾ ਕਰਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ,

ਬਠਿੰਡਾ ਦਾਣਾ ਮੰਡੀ ਦਾ ਦੌਰਾ ਕਰਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ,

✍️ रिपोर्टर: Jiwan kumar 🗓 11 अक्टू. 2026, 06:59 PM 👁 22
शेयर करें: 💬 WhatsApp 📘 Facebook 𝕏 Post

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਠਿੰਡਾ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 21 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚਿਆ ਹੈ, ਜਿਸ ਵਿੱਚੋਂ 20 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 2511 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।

ਬਠਿੰਡਾ, 11 ਅਕਤੂਬਰ (ਜੀਵਨ ਬਾਂਸਲ): ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਇਸ ਸਾਲ ਝੋਨੇ ਦੀ ਫ਼ਸਲ ਭਰਪੂਰ ਮਾਤਰਾ ਵਿੱਚ ਹੋਈ ਹੈ ਅਤੇ ਦਾਣੇ ਦੀ ਗੁਣਵੱਤਾ ਵੀ ਚੰਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਵੱਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ, ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 20 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਕਿਸਾਨਾਂ ਨੂੰ 2511 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਕੇਂਦਰੀ ਪੂਲ ਲਈ ਨਿਰਧਾਰਤ ਟੀਚਾ ਵੀ ਪੂਰਾ ਕਰ ਲਿਆ ਜਾਵੇਗਾ।

ਮੰਡੀ ਵਿੱਚ ਖਰੀਦ ਪ੍ਰਕਿਰਿਆ ਦੀ ਉਦਾਹਰਨ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਨਸੀਬਪੁਰਾ ਦੇ ਕਿਸਾਨ ਜਸਵਿੰਦਰ ਸਿੰਘ ਦੀ ਫ਼ਸਲ ਮੰਡੀ ਵਿੱਚ ਪਹੁੰਚਣ ਤੋਂ ਬਾਅਦ ਬਿਨਾਂ ਕਿਸੇ ਖੱਜਲ-ਖੁਆਰੀ ਦੇ ਖਰੀਦ ਲਈ ਗਈ। ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਝੋਨੇ ਦੀ ਖਰੀਦ ਸਬੰਧੀ ਕੋਈ ਸਮੱਸਿਆ ਨਹੀਂ ਆਈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨਾ ਪੰਜਾਬ ਦੀ ਆਰਥਿਕਤਾ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਇਨ੍ਹਾਂ ਫ਼ਸਲਾਂ ਦੀ ਸੁਚੱਜੀ ਖਰੀਦ ਲਈ ਪ੍ਰਬੰਧ ਕਰਨਾ ਸਰਕਾਰ ਦੀ ਤਰਜੀਹ ਹੈ।

ਪਰਾਲੀ ਪ੍ਰਬੰਧਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਤੇ ਤਕਨੀਕਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੰਚਨ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ, ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ, ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਬੱਲੀ, ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਤਾਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਹਰਸ਼ਿਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਜਸਵਿੰਦਰ ਸਿੰਘ ਚਹਿਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
📲Get App