🔥 TRENDING અમદાવાદ: અમરાઈવાડીમાં ઝઘડા બાદ યુવકનું... No EC-SIR Protests Highlight Rising Gen Z... Thousands Detained, Delhi Locked Down... Former Judges’ Open Letter on ECI Misi... Kannada Film Premada Oorali Rakes Rs 4...
11 Oct 2026•
ગુજરાતી मराठी ਪੰਜਾਬੀ বাংলা
Weather

ਸੂਬੇ 'ਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

✍️ Reporter: Shamsher Singh 🗓 11 Oct 2026, 10:04 AM 👁 24
Watch on: ▶️ YouTube
Share: 💬 WhatsApp 📘 Facebook 𝕏 Post

ਸੂਬੇ 'ਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਸੂਬੇ 'ਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ, ਪੱਕੇ ਝੋਨੇ ਦੀ ਫ਼ਸਲ ਨੂੰ ਨੁਕਸਾਨ ਦਾ ਖ਼ਤਰਾ
‎ਸ਼ਮਸ਼ੇਰ ਸਿੰਘ ਮਰਾੜ (ਸੰਗਰੂਰ) ਤੇਜ਼ ਹਵਾਵਾਂ ਅਤੇ ਬਾਰਿਸ਼ ਕਾਰਨ ਖੇਤਾਂ ਵਿਚ ਪੱਕੀ ਖੜ੍ਹੀ ਝੋਨੇ ਦੀ ਫ਼ਸਲ ਦੇ ਵਿਛਣ ਦਾ ਖ਼ਤਰਾ ਬਣਿਆ ਹੋਇਆ ਹੈ। ਜੇਕਰ ਫ਼ਸਲ ਖੇਤਾਂ ਵਿਚ ਵਿਛ ਜਾਂਦੀ ਹੈ ਤਾਂ ਇਸ ਦੀ ਕਟਾਈ ਵਿਚ ਮੁਸ਼ਕਲ ਆ ਸਕਦੀ ਹੈ ਅਤੇ ਝੋਨੇ ਦੀ ਗੁਣਵੱਤਾ 'ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ।ਜ਼ਿਲ੍ਹੇ ਵਿਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋਣ ਦੇ ਕੰਢੇ 'ਤੇ ਹੈ ਅਤੇ ਕਈ ਥਾਵਾਂ 'ਤੇ ਕਿਸਾਨ ਫ਼ਸਲ ਦੀ ਕਟਾਈ ਦੀ ਤਿਆਰੀ ਕਰ ਰਹੇ ਹਨ। ਅਜਿਹੇ ਸਮੇਂ ਤੇਜ਼ ਹਵਾਵਾਂ ਨਾਲ ਹੋ ਰਹੀ ਬਾਰਿਸ਼ ਝੋਨੇ ਦੀ ਫ਼ਸਲ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਨੂੰ ਫ਼ਸਲ ਦੀ ਸਾਂਭ-ਸੰਭਾਲ ਅਤੇ ਸੰਭਾਵੀ ਨੁਕਸਾਨ ਨੂੰ ਲੈ ਕੇ ਚਿੰਤਾ ਵਿਚ ਪਾ ਦਿੱਤਾ ਹੈ।ਕਿਸਾਨਾਂ ਨੇ ਫ਼ਸਲ ਤਿਆਰ ਕਰਨ ਲਈ ਬੀਜ, ਖਾਦਾਂ, ਦਵਾਈਆਂ, ਡੀਜ਼ਲ ਅਤੇ ਮਜ਼ਦੂਰੀ 'ਤੇ ਵੱਡਾ ਖ਼ਰਚ ਕੀਤਾ ਹੈ। ਅਜਿਹੇ ਵਿੱਚ ਬੇਮੌਸਮੀ ਬਾਰਿਸ਼ ਕਾਰਨ ਫ਼ਸਲ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਨੇ ਉਨ੍ਹਾਂ ਦੀ ਚਿੰਤਾ ਵਧਾ ਦਿੱਤੀ ਹੈ।
📲Get App