🔥 ट्रेंडिंग દાહોદમાં મહાકાલ ગ્રુપનું ગરબા ઉત્સવ શર... सप्तशृंगी गडावर FDA चा मोठा दणका! नवरा... Vote चोर गदी छोड गांधिधाम कच्छ, साहिबगंज के जिला अध्यक्ष बरकत खान ने ब... गोपालगंज (थावे) में कार चालक ने अंधेरे... અરવલ્લીમાં આશિક અબ્દુલભાઈ મુલતાનીને ઢો...
13 अक्टू. 2026•
ગુજરાતી मराठी ਪੰਜਾਬੀ বাংলা
राजनीति

ਮੋਦੀ ਕੈਬਨਿਟ ''ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ

✍️ रिपोर्टर: Shamsher Singh 🗓 13 अक्टू. 2026, 07:42 PM 👁 19
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਮੋਦੀ ਕੈਬਨਿਟ ''ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ

ਮੋਦੀ ਕੈਬਨਿਟ ''ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ। need24 ਨਿਊਜ਼
‎Tuesday, Oct 13, 2026।ਨਵੀਂ ਦਿੱਲੀ: ਕੇਂਦਰੀ ਰਾਜ ਮੰਤਰੀ ਐੱਲ. ਮੁਰੂਗਨ ਨੇ ਅੱਜ ਅਚਾਨਕ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਤਰੀ ਮੰਡਲ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੇ ਨਾਲ-ਨਾਲ ਰਾਜ ਸਭਾ ਦੀ ਮੈਂਬਰਸ਼ਿਪ ਵੀ ਛੱਡਣ ਦੀ ਇਜਾਜ਼ਤ ਮੰਗੀ ਹੈ।
‎ਐੱਲ. ਮੁਰੂਗਨ ਕੇਂਦਰੀ ਸੂਚਨਾ ਤੇ ਪ੍ਰਸਾਰਨ ਅਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਅਸਤੀਫ਼ੇ ਵਿਚ ਉਨ੍ਹਾਂ ਦੱਸਿਆ ਕਿ ਉਹ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਤਾਮਿਲਨਾਡੂ ਵਿਚ ਜ਼ਮੀਨੀ ਪੱਧਰ 'ਤੇ ਜਾ ਕੇ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਪੂਰਾ ਸਮਾਂ ਸਮਰਪਿਤ ਕਰਨਾ ਚਾਹੁੰਦੇ ਹਨ। ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁਰੂਗਨ ਨੇ ਕਿਹਾ ਕਿ ਇਕ ਦਿਹਾੜੀਦਾਰ ਦੇ ਬੇਟੇ ਵਜੋਂ ਸ਼ੁਰੂਆਤ ਕਰਕੇ ਕੇਂਦਰੀ ਮੰਤਰੀ ਮੰਡਲ ਵਿਚ ਸੇਵਾ ਨਿਭਾਉਣਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਸੁਭਾਗ ਰਿਹਾ ਹੈ।
‎
‎ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਕੇਂਦਰ ਸਰਕਾਰ ਵਿਚ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ, ਉਹ 2017 ਤੋਂ 2020 ਤੱਕ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਉਪ-ਪ੍ਰਧਾਨ ਅਤੇ ਬੀ.ਜੇ.ਪੀ. ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ।
📲Get App