अपराध
ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
यहाँ देखें:
▶️ YouTube
ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
Tuesday, Oct 13, 2026 - 11:23 AM ।ਮਾਨਸਾ (ਵੈੱਬ ਡੈਸਕ, ਸ਼ਮਸ਼ੇਰ ਸਿੰਘ ਮਰਾੜ) : ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕੀਤਾ ਗਿਆ ਹੈ। ਮੈਡੀਕਲ ਸਟੋਰ ਦੇ ਮਾਲਕ ਨੇ ਆਪਣੇ ਸਟੋਰ 'ਤੇ ਹੀ ਪਰਵਿੰਦਰ ਸਿੰਘ ਝੋਟਾ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਗੋਲੀਆਂ ਲੱਗਣ ਕਾਰਣ ਪਰਵਿੰਦਰ ਝੋਟਾ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀ ਮੈਡੀਕਲ ਸਟੋਰ 'ਤੇ ਦਬਿਸ਼ ਕਰਦੇ ਹਨ, ਉਨ੍ਹਾਂ ਦਾ ਦੋਸ਼ ਹੈ ਕਿ ਉਕਤ ਮੈਡੀਕਲ ਸਟੋਰ 'ਤੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ ਹੁੰਦੀ ਹੈ, ਇਸ ਤੋਂ ਬਾਅਦ ਤੈਸ਼ ਵਿਚ ਆ ਕੇ ਮੈਡੀਕਲ ਸਟੋਰ ਦਾ ਮਾਲਕ ਪਿਸਤੌਲ ਕੱਢ ਲੈਂਦਾ ਹੈ ਅਤੇ ਗੁੱਸੇ ਵਿਚ ਆ ਕੇ ਤਾਬੜਤੋੜ ਫਾਇਰਿੰਗ ਕਰ ਦਿੰਦਾ ਹੈ। ਇਸ ਗੋਲੀਬਾਰੀ ਵਿਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਹੋ ਗਈ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਵਿਚ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ ਕੰਮ ਕਰ ਰਿਹਾ ਸੀ। ਉਸ ਨੇ ਨਸ਼ਾ ਖਿਲਾਫ ਲੋਕ ਲਹਿਰ ਚਲਾਈ ਹੋਈ ਸੀ, ਉਹ ਨਾ ਸਿਰਫ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਹੀ ਕਰਦਾ ਸੀ ਸਗੋਂ ਉਨ੍ਹਾਂ ਨੂੰ ਫੜ ਕੇ ਪੁਲਸ ਦੇ ਹਵਾਲੇ ਵੀ ਕਰਦਾ ਸੀ।