🔥 TRENDING अशोक नगर में गुरुद्वारों की दानपेटियों... नरौली डांग के सरस्वती बाल निकेतन स्कूल... Jaishankar: India-China border remains... PM Modi: Media diversity and open deba... US Secretary of State Marco Rubio to V... South Africa Drops Out of WTC Top Two...
14 Oct 2026•
ગુજરાતી मराठी ਪੰਜਾਬੀ বাংলা
ਜਲੰਧਰ ''ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ,
Crime

ਜਲੰਧਰ ''ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ,

✍️ Reporter: Shamsher Singh 🗓 14 Oct 2026, 08:12 AM 👁 13
Share: 💬 WhatsApp 📘 Facebook 𝕏 Post

ਜਲੰਧਰ ''ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ,

ਜਲੰਧਰ ''ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ ਹਫ਼ੜਾ-ਦਫ਼ੜੀ
‎Wednesday, Oct 14, 2026। ਜਲੰਧਰ (ਸ਼ਮਸ਼ੇਰ ਸਿੰਘ ਮਰਾੜ (-ਜਾਣਕਾਰੀ ਅਨੁਸਾਰ ਇਸ ਦਿਲ ਕੰਬਾਊ ਘਟਨਾ ਸਮੇਂ ਉਹ ਕਾਜ਼ੀ ਮੰਡੀ ਵਿਖੇ 2 ਧਿਰਾਂ ਵਿਚ ਕਿਸੇ ਮਾਮਲੇ ਨੂੰ ਲੈ ਕੇ ਸਮਝੌਤਾ ਕਰਵਾ ਰਹੇ ਸਨ ਕਿ ਉਸੇ ਦੌਰਾਨ ਉਥੇ ਮੌਜੂਦ ਕੁਝ ਲੋਕਾਂ ਵੱਲੋਂ ਉਨ੍ਹਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਨਾਲ ਉਨ੍ਹਾਂ ਦੇ ਸਰੀਰ ’ਤੇ ਅੱਧੀ ਦਰਜਨ ਦੇ ਕਰੀਬ ਥਾਵਾਂ ’ਤੇ ਟੱਕ ਲੱਗ ਗਏ। ਇਸ ਕਾਰਨ ਮੌਕੇ ’ਤੇ ਇਕਦਮ ਹਫੜਾ-ਦਫੜੀ ਮਚ ਗਈ ਤੇ ਇਕੱਠੇ ਹੋਏ ਲੋਕਾਂ ਵਲੋਂ ਉਨ੍ਹਾਂ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਰਾਮਾ ਮੰਡੀ ਮਾਰਕੀਟ ਵਿਚ ਸਥਿਤ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਹਮਲਾਵਰਾਂ ਨੂੰ ਤੁਰੰਤ ਕਾਬੂ ਕਰ ਕੇ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਸੀਨੀਅਰ ਪੁਲਸ ਅਧਿਕਾਰੀਆਂ ਤੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਇਤਲਾਹ ਮਿਲਣ ’ਤੇ ਮੌਕੇ ’ਤੇ ਪਹੁੰਚੀ ਥਾਣਾ ਰਾਮਾ ਮੰਡੀ ਦੀ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਰਾਮਾ ਮੰਡੀ ਦੀ ਪੁਲਸ ਵੱਲੋਂ ਕੌਂਸਲਰ ਪਤੀ ਹਰਪਾਲ ਮਿੰਟੂ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਚਾਰ ਮੁਲਜ਼ਮਾਂ ਖਿਲਾਫ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਖ਼ਬਰ ਲਿਖੇ ਜਾਣ ਤੱਕ ਜ਼ਖ਼ਮੀ ਹੋਏ ਕੌਂਸਲਰ ਪਤੀ ਹਰਪਾਲ ਮਿੰਟੂ ਦੀ ਹਾਲਤ ਚਿੰਤਾਜਨਕ ਬਣੀ ਹੋਈ ਸੀ।
📲Get App