🔥 TRENDING Telegraph India Publishes Column "Frid... Gulshan Grover Says Rajiv Rai Gave Him... Rajasthan Police Nab 23-Year-Old Wante... Morgan Freeman’s Early TV Face‑off wit... Vishnu Revikumar's 'Hail Mary' posts 5... ମାଲକାନଗିରିରେ ବାଇପାସ୍ ରାସ୍ତା ଦାବି ଜୋରଦା...
29 Nov 2026•
ગુજરાતી मराठी ਪੰਜਾਬੀ বাংলা
Health

ਇਲਾਜ ਤੋਂ ਪਹਿਲਾਂ ਮਰੀਜ਼ਾਂ ਨੂੰ ਪਤਾ ਚੱਲੇਗਾ ਖ਼ਰਚ, ਸਰਕਾਰੀ ਹਸਪਤਾਲਾਂ ਨੂੰ ਰੇਟ ਲਿਸਟ ਲਗਾਉਣ ਦੇ ਨਿਰਦੇਸ਼

✍️ Reporter: Shamsher Singh 🗓 14 Oct 2026, 07:35 AM 👁 115
Watch on: ▶️ YouTube
Share: 💬 WhatsApp 📘 Facebook 𝕏 Post

ਇਲਾਜ ਤੋਂ ਪਹਿਲਾਂ ਮਰੀਜ਼ਾਂ ਨੂੰ ਪਤਾ ਚੱਲੇਗਾ ਖ਼ਰਚ, ਸਰਕਾਰੀ ਹਸਪਤਾਲਾਂ ਨੂੰ ਰੇਟ ਲਿਸਟ ਲਗਾਉਣ ਦੇ ਨਿਰਦੇਸ਼

ਇਲਾਜ ਤੋਂ ਪਹਿਲਾਂ ਮਰੀਜ਼ਾਂ ਨੂੰ ਪਤਾ ਚੱਲੇਗਾ ਖ਼ਰਚ, ਸਰਕਾਰੀ ਹਸਪਤਾਲਾਂ ਨੂੰ ਰੇਟ ਲਿਸਟ ਲਗਾਉਣ ਦੇ ਨਿਰਦੇਸ਼
‎Wednesday, Oct 14, 2026 ।ਨਵੀਂ ਦਿੱਲੀ - ਹਸਪਤਾਲਾਂ ਵਿਚ ਇਲਾਜ ਦੇ ਨਾਂ ’ਤੇ ਭਾਰੀ-ਭਰਕਮ ਬਿੱਲ ਅਤੇ ਦਵਾਈਆਂ ਤੇ ਮੈਡੀਕਲ ਯੰਤਰਾਂ ਦੀਆਂ ਉੱਚੀਆਂ ਕੀਮਤਾਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਵਿਚਕਾਰ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਹਸਪਤਾਲਾਂ ਅਤੇ ਕਲੀਨਿਕਾਂ ਵਿਚ ਇਲਾਜ ਅਤੇ ਹੋਰ ਸਹੂਲਤਾਂ ਦੀਆਂ ਦਰਾਂ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਵਾਈਆਂ ਜਾਣ, ਤਾਂ ਜੋ ਮਰੀਜ਼ਾਂ ਨੂੰ ਇਲਾਜ ਸ਼ੁਰੂ ਕਰਵਾਉਣ ਤੋਂ ਪਹਿਲਾਂ ਸੰਭਾਵੀ ਖ਼ਰਚ ਦੀ ਜਾਣਕਾਰੀ ਮਿਲ ਸਕੇ ਅਤੇ ਬਿਲਿੰਗ ਵਿਚ ਪਾਰਦਰਸ਼ਤਾ ਯਕੀਨੀ ਹੋ ਸਕੇ।ਕੇਂਦਰੀ ਸਿਹਤ ਸਕੱਤਰ ਪੁੰਨਿਆ ਸਲਿਲਾ ਸ਼੍ਰੀਵਾਸਤਵ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ ਵਿਚ ਸਬੰਧਤ ਅਧਿਕਾਰੀਆਂ ਤੋਂ ਸਿਹਤ ਸੰਸਥਾਵਾਂ ਵਿਚ ਲਾਗੂ ਨਿਯਮਾਂ ਦੀ ਪਾਲਣਾ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਉੱਚਿਤ ਕਦਮ ਚੁੱਕਣ ਦੀ ਬੇਨਤੀ ਕੀਤੀ ਹੈ। ਮੰਤਰਾਲਾ ਅਨੁਸਾਰ ਦਰਾਂ ਸਪੱਸ਼ਟ ਰੂਪ ਵਿਚ ਪ੍ਰਦਰਸ਼ਿਤ ਹੋਣ ਨਾਲ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਲਾਜ ’ਤੇ ਹੋਣ ਵਾਲੇ ਸੰਭਾਵੀ ਖ਼ਰਚ ਦਾ ਅੰਦਾਜ਼ਾ ਲਗਾ ਸਕਣਗੇ। ਇਸ ਨਾਲ ਉਨ੍ਹਾਂ ਨੂੰ ਆਰਥਿਕ ਯੋਜਨਾ ਬਣਾਉਣ ਅਤੇ ਸੋਚ-ਸਮਝ ਕੇ ਇਲਾਜ ਸਬੰਧੀ ਫੈਸਲਾ ਲੈਣ ਵਿਚ ਮਦਦ ਮਿਲੇਗੀ
📲Get App