Crime
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਰੋਪੜ ਵਿਖੇ ਨੈਸ਼ਨਲ ਹਾਈਵੇ ਜਾਮ
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵੱਲੋਂ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਤਹਿਤ ਗੁਰੂ ਗੋਬਿੰਦ ਸਿੰਘ ਮਾਰਗ ਸਿੰਘ ਭਗਵੰਤ ਪੁਰਾ ਨੇੜੇ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ।
ਰੂਪਨਗਰ: ਨਸ਼ਿਆਂ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਰੋਸ ਵਜੋਂ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਅੱਜ ਇਲਾਕੇ ਦੀਆਂ ਸੰਗਤਾਂ ਅਤੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਮਾਰਗ ਸਿੰਘ ਭਗਵੰਤ ਪੁਰਾ ਕੋਲ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ।
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਡੇਕਵਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਲੰਬੇ ਸਮੇਂ ਤੋਂ ਨਿਡਰ ਹੋ ਕੇ ਲੜਾਈ ਲੜ ਰਿਹਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿੱਤੈਸ਼ੀ ਅਤੇ ਦਲੇਰ ਨੌਜਵਾਨ ਦਾ ਸ਼ਰੇਆਮ ਕਤਲ ਹੋਣਾ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਹ ਸਿਰਫ਼ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਉੱਠ ਰਹੀ ਬੁਲੰਦ ਆਵਾਜ਼ ਨੂੰ ਦਬਾਉਣ ਦੀ ਇੱਕ ਕਾਇਰਾਨਾ ਸਾਜ਼ਿਸ਼ ਹੈ।
ਬੁਲਾਰਿਆਂ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਬਿਲਕੁਲ ਫੇਲ ਅਤੇ ਬੇਵਸ ਨਜ਼ਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਰੋਪੜ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਕਸਬਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਅਤੇ ਦੁਕਾਨਾਂ ਬੰਦ ਰਹੀਆਂ।
ਇਸ ਮੌਕੇ ਮਲਕੀਤ ਸਿੰਘ ਸੇਖੋਂ ਕਕਰਾਲੀ, ਜਗਮੀਤ ਸਿੰਘ ਮੁਗ਼ਲ ਮਾਜਰੀ, ਰਣਜੀਤ ਸਿੰਘ ਭਾਗੋਮਾਜਰਾ, ਅਮ੍ਰਿਤਪਾਲ ਸਿੰਘ ਬੰਦੇ ਮਾਹਲਾਂ, ਸੁਪਿੰਦਰ ਸਿੰਘ ਡੇਕਵਾਲਾ, ਜਗਦੀਪ ਸਿੰਘ ਚੁਹੜਮਾਜਰਾ, ਗੁਰਪ੍ਰੀਤ ਸਿੰਘ ਚੂਹੜ ਮਾਜਰਾ, ਜਰਨੈਲ ਸਿੰਘ ਗੋਗੀ, ਅਮਨਦੀਪ ਸਿੰਘ ਡੇਕਵਾਲਾ, ਮਨਪ੍ਰੀਤ ਸਿੰਘ, ਮੱਖਣ ਸਿੰਘ ਡੇਕਵਾਲਾ, ਗੁਰਦੀਪ ਸਿੰਘ ਪੰਜੋਲਾ, ਸਰਬਜੀਤ ਸਿੰਘ ਰੋਪੜ੍ਹ, ਮੁਖਤਿਆਰ ਸਿੰਘ ਫੂਲ, ਲਾਡੀ ਸਰਪੰਚ ਠੋਣਾ, ਬਲਵਿੰਦਰ ਸਿੰਘ ਸੈਫਲ ਪੁਰ, ਰਜਿੰਦਰ ਸਿੰਘ ਸਰਪੰਚ ਡੇਕਵਾਲਾ, ਸੁਖਵੀਰ ਸਿੰਘ ਭਾਗੋ ਮਾਜਰਾ ਆਦਿ ਕਿਸਾਨ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।