🔥 TRENDING Murder Case Solved in Delhi's Kalindi... રાણપુરના મામલતદાર શ્રી કે.બી. ગોહિલનું... Security and Facilities Boosted for Ij... बीदर: बसवकल्याण में 47वें शरण कम्मट और... Skeleton of Missing Man Found in River... हरियाणा के 10 जिलों में 15-16 अक्टूबर...
15 Oct 2026•
ગુજરાતી मराठी ਪੰਜਾਬੀ বাংলা

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੌੜ ਮੰਡੀ ਵਿੱਚ ਧਰਨਾ, ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

✍️ Reporter: Jiwan kumar 🗓 15 Oct 2026, 06:08 PM 👁 13
Watch on: ▶️ YouTube
Share: 💬 WhatsApp 📘 Facebook 𝕏 Post

ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੌੜ ਮੰਡੀ ਦੇ ਰਾਮਨਗਰ ਚੌਂਕ ਵਿੱਚ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਕਿਸਾਨ ਆਗੂਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਧਰਨੇ ਵਿੱਚ ਸ਼ਾਮਲ ਹੋਏ।

ਮੌੜ ਮੰਡੀ, 15 ਅਕਤੂਬਰ (ਜੀਵਨ ਬਾਂਸਲ ): ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਮੌੜ ਮੰਡੀ ਦੇ ਰਾਮਨਗਰ ਚੌਂਕ ਵਿੱਚ ਇਲਾਕਾ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਬਠਿੰਡਾ-ਭਵਾਨੀਗੜ੍ਹ ਰਾਜ ਮਾਰਗ ’ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।

ਧਰਨੇ ਵਿੱਚ ਵਿਧਾਨ ਸਭਾ ਹਲਕਾ ਮੌੜ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸ਼ਮੂਲੀਅਤ ਕਰਦਿਆਂ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਇਸ ਮੌਕੇ ਰੇਸ਼ਮ ਸਿੰਘ ਯਾਤਰੀ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ’ਤੇ ਆਪਣੀ ਜ਼ਿੰਮੇਵਾਰੀ ਠੀਕ ਢੰਗ ਨਾਲ ਨਾ ਨਿਭਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਬਲਦੇਵ ਸਿੰਘ ਸੰਦੋਹਾ ਸਮੇਤ ਕੁਝ ਕਿਸਾਨ ਆਗੂਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਤੋਂ ਬਾਅਦ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਰਾਮਨਗਰ ਚੌਂਕ ਪਹੁੰਚ ਗਏ ਅਤੇ ਧਰਨੇ ਵਿੱਚ ਸ਼ਾਮਲ ਹੋਏ। ਇਸ ਮੌਕੇ ਵਾਰਿਸ ਪੰਜਾਬ ਜਥੇਬੰਦੀ ਦੇ ਲੱਖਾ ਸਿਧਾਣਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

ਧਰਨੇ ਕਾਰਨ ਰਾਮਨਗਰ ਚੌਂਕ ਵਿੱਚ ਆਵਾਜਾਈ ਪ੍ਰਭਾਵਿਤ ਰਹੀ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਵੱਲੋਂ ਐਂਬੂਲੈਂਸਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ।

ਇਸ ਮੌਕੇ ਹਰਦੇਵ ਸਿੰਘ ਰਾਜਗੜ੍ਹ ਕੁੱਬੇ, ਦਰਸ਼ਨ ਸਿੰਘ ਮਾਈਸਰਖਾਨਾ, ਬਲਦੇਵ ਸਿੰਘ ਖਾਲਸਾ, ਸੁਰਜੀਤ ਸਿੰਘ ਸੰਦੋਹਾ, ਗੁਰਚਰਨ ਸਿੰਘ ਖਾਲਸਾ, ਦੁਸ਼ਹਿਰਾ ਸਿੰਘ ਬਸਪਾ ਆਗੂ, ਬਲਕਰਨ ਸਿੰਘ ਸੰਦੋਹਾ, ਗੁਰਪ੍ਰੀਤ ਸਿੰਘ ਕਮਾਲੂ, ਫਤਹਿ ਸਿੰਘ, ਬੁੱਧ ਸਿੰਘ ਫੌਜੀ ਅਤੇ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
📲Get App