🔥 TRENDING বাগনানের পুজো দেখার জমজমাটি ভিড় बड़ौत में खिदमत फाउंडेशन द्वारा तीसरे... ಡಿ.ಎಂ. ಮಕನದಾರ ಅವರಿಗೆ ಅಂತರರಾಷ್ಟ್ರೀಯ ಮಾನ... मुख्य चुनाव आयुक्त के इस्तीफे की मांग:... आज वोट चोरी के खिलाफ कच्छ मे तीसरा आंद... Students from Ludhiana’s Guru Nanak Pu...
16 Oct 2026•
ગુજરાતી मराठी ਪੰਜਾਬੀ বাংলা
ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ,
Politics

ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ,

✍️ Reporter: Shamsher Singh 🗓 16 Oct 2026, 01:26 PM 👁 14
Share: 💬 WhatsApp 📘 Facebook 𝕏 Post

ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ,

ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ
‎Friday, Oct 16, 2026 ।
‎
‎
‎ਚੰਡੀਗੜ੍ਹ/ਜਲੰਧਰ (ਸ਼ਮਸ਼ੇਰ ਸਿੰਘ ਮਰਾੜ)-ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ ਅੱਜ ਤੋਂ 20 ਅਕਤੂਬਰ ਤੱਕ ਪੰਜਾਬ ਦਾ 5 ਰੋਜ਼ਾ ਦੌਰਾ ਕਰਨਗੇ। ਇਸ ਦੌਰਾਨ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਗੈਂਗਸਟਰ ਹਿੰਸਾ ’ਚ ਆਪਣੇ ਪਿਆਰਿਆਂ ਨੂੰ ਗੁਆ ਚੁੱਕੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
‎ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਨੁਸਾਰ ਇਹ ਦੌਰਾ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ’ਚ ਆਯੋਜਿਤ ਕੀਤਾ ਜਾਵੇਗਾ। ਪਾਇਲਟ ਇਨ੍ਹਾਂ ਜ਼ਿਲ੍ਹਿਆਂ ’ਚ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਅਪਰਾਧਾਂ ਨਾਲ ਜੁੜੇ ਘਟਨਾਕ੍ਰਮ, ਪੁਲਸ ਦੀ ਕਾਰਵਾਈ ਅਤੇ ਸੂਬਾ ਸਰਕਾਰ ਦੀ ਪ੍ਰਤੀਕਿਰਿਆ ਬਾਰੇ ਜਾਣਕਾਰੀ ਲੈਣਗੇ।
📲Get App